03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਕੁਲ 203 ਨਾਮਜ਼ਦਗੀਆਂ ਦਾਖ਼ਲ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਨਵਾਂਸ਼ਹਿਰ, 16 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਨਗਰ ਕੌਂਸਲ ਦੀਆਂ ਆਮ ਚੋਣਾਂ-2026 ਸੰਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚ 3 ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਕੁੱਲ 112 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਤਹਿਤ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 203 ਹੋ ਗਈ ਹੈ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਅਵਨੀਤ ਕੌਰ ਨੇ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ 19 ਵਾਰਡਾਂ ਲਈ 47, ਨਗਰ ਕੌਂਸਲ ਬੰਗਾ ਦੇ 15 ਵਾਰਡਾਂ ਲਈ 25, ਨਗਰ ਕੌਂਸਲ ਰਾਹੋਂ ਦੇ 13 ਵਾਰਡਾਂ ਲਈ 40 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਇਸੇ ਤਰ੍ਹਾਂ ਨਗਰ ਕੌਂਸਲ ਨਵਾਂਸ਼ਹਿਰ ਲਈ ਕੁਲ 88, ਨਗਰ ਕੌਂਸਲ ਬੰਗਾ ਦੇ ਲਈ 65, ਅਤੇ ਨਗਰ ਕੌਂਸਲ ਰਾਹੋਂ ਲਈ ਕੁੱਲ 50 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਉਨ੍ਹਾਂ ਦੱਸਿਆ ਕਿ 16 ਮਈ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖਿਰ ਸਮਾਂ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਤੇ ਉਮੀਦਵਾਰ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਵੱਖ-ਵੱਖ ਮਾਮਲੇ ਦਰਜ ਅਗਲੀ ਖ਼ਬਰ ਕਿਸਾਨਾਂ 'ਤੇ ਕੀਤੇ ਤਸ਼ੱਦਦ ਵਿਰੁੱਧ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ
Ad Position 24