03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੱਦੀ ਮੱਟ ਵਾਲੀ ਵਿਖੇ ਰੱਲ੍ਹ ਗੋਤ ਜਠੇਰਿਆਂ ਦਾ ਮੇਲਾ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਪੱਦੀ ਮੱਠਵਾਲੀ ਵਿਖੇ ਰੱਲ੍ਹ ਗੋਤ ਜਠੇਰੇ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਵਿਚ ਵਸਦੇ ਸਮੂਹ ਰੱਲ੍ਹ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਵੱਡੇ ਵਡੇਰਿਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ 17 ਮਈ ਨੂੰ ਕਰਵਾਇਆ ਜਾ ਰਿਹਾ ਹੈ | ਪਿੰਡ ਝਿੰਗੜਾਂ ਦੇ ਸੇਵਾਦਾਰ ਸੁਰਜੀਤ ਸਿੰਘ ਬੰਬੇ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਠੇਕੇਦਾਰ ਪਰਸ ਰਾਮ, ਮਹਿੰਦਰ ਸਿੰਘ, ਜਰਨੈਲ ਸਿੰਘ, ਸਮਸ਼ੇਰ ਸਿੰਘ ਜੈਕਸਨ, ਵੈਦ ਗੁਰਮੇਜ ਰਾਮ, ਮਨੋਹਰ ਲਾਲ ਲੁਧਿਆਣਾ, ਮਲਕੀਤ ਰਾਮ ਸਲਾਰਪੁਰ, ਸਰਬਜੀਤ ਸਿੰਘ ਲੁਧਿਆਣਾ, ਕੁਲਵੰਤ ਸਿੰਘ, ਮੰਗਤ ਰਾਏ, ਬਿੰਦੂ ਰੱਲ੍ਹ, ਮਦਨ ਸਿੰਘ, ਚਰਨਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਵੇਰੇ 8 ਵਜੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਪੰਡਾਲ ਸਜਾਏ ਜਾਣਗੇ | ਇਸ ਮੌਕੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਧਰਮਵੀਰ ਕੁਮਾਰ ਦੇ ਗ੍ਰਹਿ ਵਿਖੇ ਨੰਬਰਦਾਰ ਬਣਨ ਦੀ ਖੁਸ਼ੀ 'ਚ ਕਰਵਾਏ ਸੁਖਮਨੀ ਸਾਹਿਬ ਦੇ ਪਾਠ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਫੂਕੇ ਰਾਜਪਾਲ ਪੰਜਾਬ ਦੇ ਪੁਤਲੇ
Ad Position 24