04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਪੋਜੇਵਾਲ ਸਰਾਂ, 16 ਮਈ (ਨਵਾਂਗਰਾਈਾ)-ਸਰਕਾਰੀ ਹਾਈ ਸਕੂਲ ਪੋਜੇਵਾਲ ਦਾ 10ਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਸਰਕਾਰੀ ਹਾਈ ਸਕੂਲ ਪੋਜੇਵਾਲ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ 650 ਵਿਚੋਂ 610 ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ | ਸਕੂਲ ਦੀ ਮੁੱਖ ਅਧਿਆਪਕਾ ਬਲਬੀਰ ਕੌਰ ਨੇ ਗੁਰਲੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਤੇ ਚੰਗੇ ਸੰਸਕਾਰ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਵੀ ਗੁਰਲੀਨ ਨੂੰ ਵਧਾਈ ਦਿੱਤੀ ਗਈ ਅਤੇ ਉਸ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਸੁਖਦੀਪ ਕੌਰ ਨੇ 556 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਦਿਲਸਾਂਤ ਸਹਿਗਲ ਨੇ 548 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮਸੀਹ ਭਾਈਚਾਰੇ ਦੀਆ ਮੰਗਾਂ ਵੱਲ ਦੇਵੇ ਧਿਆਨ-ਜਸਵਿੰਦਰ ਜੱਸੀ ਅਗਲੀ ਖ਼ਬਰ ਚੋਣ ਅਬਜ਼ਰਵਰ ਨੇ ਐਸ. ਬੀ. ਐਸ. ਨਗਰ 'ਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24