05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦਾ ਨਤੀਜਾ ਰਿਹਾ 100 ਫੀਸਦੀ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਪੈਂਦੇ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਾਲ ਦਸਵੀਂ ਜਮਾਤ 'ਚ 32 ਵਿਦਿਆਰਥਣਾਂ ਅਪੀਅਰ ਹੋਈਆਂ ਸਨ | ਇਨ੍ਹਾਂ ਵਿਚ ਧਨੀਸ਼ ਕੁਮਾਰੀ ਪੁੱਤਰੀ ਨਰੇਸ਼ ਪਾਲ ਕਮਾਮ ਨੇ 568 /650 ਅੰਕ ਪ੍ਰਾਪਤ ਕਰਕੇ ਪਹਿਲਾ, ਜਾਨਵੀ ਪੁੱਤਰੀ ਸੁਖਵਿੰਦਰ ਕੁਮਾਰ ਨੇ 542 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਾਨਵੀ ਕੌਰ ਪੁੱਤਰੀ ਸੁਰਿੰਦਰ ਪਾਲ ਨੇ 542 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਅੱਠ ਵਿਦਿਆਰਥਣਾਂ ਨੇ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ, 22 ਵਿਦਿਆਰਥਣਾਂ 60 ਫੀਸਦੀ ਤੋਂ ਉੱਪਰ ਅੰਕ ਲੈ ਕੇ ਪਾਸ ਹੋਈਆਂ | ਇਸ ਮੌਕੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਹੀ ਬਾਰ੍ਹਵੀਂ ਜਮਾਤ ਦਾ ਕਾਮਰਸ ਤੇ ਆਰਟਸ ਦਾ ਨਤੀਜਾ ਵੀ 100 ਫੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਕਾਮਰਸ 'ਚੋਂ ਜਸਮੀਨ ਕੌਰ ਪੁੱਤਰੀ ਤੇਜਪਾਲ ਨੇ 89.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਪੁੱਤਰੀ ਲਖਬੀਰ ਸਿੰਘ ਨੇ 88.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਸਿਮਰਨ ਕੌਰ ਪੁੱਤਰੀ ਸੁਰਿੰਦਰ ਪਾਲ ਨੇ 88.2 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹੀ ਆਰਟਸ 'ਚ ਪਵਨਦੀਪ ਕੌਰ ਪੁੱਤਰੀ ਅਵਤਾਰ ਸਿੰਘ ਨੇ 88.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਾਨਕੀ ਪੁੱਤਰੀ ਚਰਨਜੀਤ ਨੇ 88.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਸਿਮਰਨ ਕੌਰ ਪੁੱਤਰੀ ਸੋਮਨਾਥ ਨੇ 85.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਜਸਵਿੰਦਰ ਕੌਰ, ਲੈਕਚਰਾਰ ਮੱਖਣ ਲਾਲ ਬਖਲੌਰ, ਮਾ. ਜਤਿੰਦਰ ਕੁਮਾਰ, ਮਨਦੀਪ ਕੌਰ, ਸੀਮਾ ਰਾਣੀ, ਮਨਰਿੰਦਰ ਸਿੰਘ, ਪਰਮਜੀਤ ਕੈਂਪਸ ਮੈਨੇਜਰ, ਅਨੀਤਾ ਰਾਣੀ, ਸੀਮਾ ਕਲਸੀ, ਨਵਜੋਤ ਕੌਰ, ਪਰਮਜੀਤ ਕੌਰ, ਪੂਜਾ ਮੈਡਮ, ਮਨਪ੍ਰੀਤ ਕੌਰ, ਇੰਦਰਜੋਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰ ਐਤਵਾਰ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਣਗੇ ਸੇਵਾਵਾਂ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24