05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਰ ਐਤਵਾਰ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੇਣਗੇ ਸੇਵਾਵਾਂ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਬੰਗਾ, 16 ਮਈ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਤੇ ਨਸ਼ਾ ਛਡਾਉਣ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਕਾਰਜ ਭਾਰ ਸੰਭਾਲ ਲਿਆ ਹੈ | ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਮੌਜੂਦਾ ਸਮੇਂ 'ਚ ਭੱਜ-ਦੌੜ ਦੇ ਜੀਵਨ ਵਿਚ ਲੋਕਾਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਬਹੁਤ ਵਧ ਗਈਆਂ ਹਨ ਤੇ ਉਨ੍ਹਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਹਸਪਤਾਲ ਵਿਖੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਐਮ. ਡੀ. ਦੀ ਨਿਯੁਕਤੀ ਕੀਤੀ ਗਈ ਹੈ | ਡਾਕਟਰ ਸਾਹਿਬ ਹਰ ਐਤਵਾਰ ਸਵੇਰੇ 9.00 ਵਜੇ ਤੋਂ 3 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਿਆ ਕਰਨਗੇ | ਆਮ ਲੋਕਾਈ ਨੂੰ ਮਾਨਸਿਕ ਰੋਗਾਂ ਤੋਂ ਮੁਕਤ ਕਰਕੇ ਨਵੀਂ ਆਨੰਦਮਈ ਜ਼ਿੰਦਗੀ ਜਿਊਣ ਦੇ ਕਾਬਲ ਬਣਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗ ਵਿਭਾਗ ਸਥਾਪਿਤ ਕੀਤਾ ਗਿਆ ਹੈ | ਡਾ. ਨਿਤਿਨ ਬਲਦੀਪ ਸਿੰਘ ਸਿਰ ਦਰਦ/ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰ ਹੋਣਾ, ਯਾਦਦਾਸ਼ਤ ਦਾ ਕੰਮਜ਼ੋਰ ਹੋਣਾ, ਨੀਂਦ ਨਾ ਆਉਣਾ, ਪਾਗਲਪਨ ਦੇ ਦੌਰੇ, ਮਿਰਗੀ ਦੇ ਦੌਰੇ, ਬੱਚਿਆਂ ਦੀ ਪੜ੍ਹਾਈ ਵਿੱਚ ਕੰਮਜ਼ੋਰੀ, ਸਰੀਰਕ ਸਬੰਧਾਂ ਦੀ ਸਮੱਸਿਆ ਤੇ ਹੋਰ ਮਾਨਿਸਕ ਬਿਮਾਰੀਆਂ ਦਾ ਇਲਾਜ ਕਰਨ ਦੇ ਮਾਹਿਰ ਹਨ | ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਹੁਨਰਦੀਪ ਸਿੰਘ ਬਰਾੜ ਡਾਇਰੈਕਟਰ ਐਚ. ਆਰ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਤੇ ਡਾ. ਨਿਤਿਨ ਬਲਦੀਪ ਸਿੰਘ ਐਮ. ਡੀ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਮ. ਪੀ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਹੈਡੋਂਬੇਟ ਨੂੰ ਪਾਣੀ ਦਾ ਟੈਂਕਰ ਭੇਟ ਅਗਲੀ ਖ਼ਬਰ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦਾ ਨਤੀਜਾ ਰਿਹਾ 100 ਫੀਸਦੀ
Ad Position 24