ਕਾਠਗੜ੍ਹ, 16 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸੰਸਦ ਮੈਂਬਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਪਿੰਡ ਹੈਡੋਂ ਬੇਟ ਨੂੰ ਪਾਣੀ ਦਾ ਟੈਂਕਰ ਭੇਟ ਕੀਤਾ | ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੀ ਮੌਜੂਦ ਸਨ | ਸੰਸਦ ਮੈਂਬਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਸ਼ਾਮਿਲ ਹੋਏ | ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ |