05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਮਰਦੀਪ ਕਾਲਜ ਦੇ ਬੀ. ਏ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜਾਸਮੀਨ ਕੌਰ ਸਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਬਹਿਰਾਮ ਨੇ 71.9 ਫੀਸਦੀ ਅੰਕ ਹਾਸਿਲ ਕਰਕੇ ਜਮਾਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਸਾਨੀਆ ਸਪੁੱਤਰੀ ਜਤਿੰਦਰ ਕੁਮਾਰਵਾਸੀ ਪਿੰਡ ਚੱਕ ਬਿਲਗਾਂ ਨੇ 70.9 ਫੀਸਦੀ ਪ੍ਰਾਪਤ ਕਰਕੇ ਜਮਾਤ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਸਾਨੀਆ ਗੁਰੂ ਸਪੁੱਤਰੀ ਸੁਰਿੰਦਰਪਾਲ ਵਾਸੀ ਪਿੰਡ ਰਟੈਂਡਾ ਨੇ 70.5 ਫੀਸਦੀ ਤੇ ਵਿਦਿਆਰਥਣ ਮਾਨਸੀ ਸਪੁੱਤਰੀ ਵਿਜੇ ਕੁਮਾਰ ਵਾਸੀ ਪਿੰਡ ਚਾਹਲ ਕਲਾ ਨੇ 70.5 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐਮ. ਪੀ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਹੈਡੋਂਬੇਟ ਨੂੰ ਪਾਣੀ ਦਾ ਟੈਂਕਰ ਭੇਟ
Ad Position 24