ਬੰਗਾ, 16 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਬੀਤੇ ਦਿਨ ਸੀ. ਬੀ. ਐਸ. ਈ. ਨੇ ਸੈਸ਼ਨ 2025-26 ਦਾ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ | ਸਕੂਲ ਮੈਨੇਜਰ ਮੈਡਮ ਈਸ਼ਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਇਸ ਵਾਰ ਦੇ ਨਤੀਜਿਆਂ 'ਚ ਵੀ ਇਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਤੇ ਪਹਿਲੇ ਸਥਾਨਾਂ 'ਤੇ ਕਬਜ਼ਾ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਪਰਸਨ ਸ੍ਰੀਮਤੀ ਨਰਿੰਦਰ ਕੌਰ ਤੇ ਪ੍ਰਭਨੂਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ ਵੱਖੋ ਵੱਖਰੇ ਕੋਰਸ ਜਿਵੇਂ ਕਿ ਮੈਡੀਕਲ, ਨਾਨ ਮੈਡੀਕਲ, ਸੁਪਰ ਮੈਡੀਕਲ, ਕਾਮਰਸ ਤੇ ਆਰਟਸ ਦੇ ਸਾਰੇ ਵਿਦਿਆਰਥੀਆ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ | ਸਕੂਲ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ ਤੇ ਮੈਡਮ ਜੋਤੀ ਟਾਹ ਅਤੇ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਸ਼ਾਨਦਾਰ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ | ਪ੍ਰੀਖਿਆ 'ਚ ਰੀਤਿਕਾ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗਗਨਦੀਪ ਸਿੰਘ ਨੇ 89.2 ਫੀਸਦੀ ਅੰਕ ਨਾਲ ਦੂਜਾ ਅਤੇ ਨੀਕਿਤਾ ਨੇ 87.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਵਿਚ ਵਿਦਿਆਰਥੀਆਂ ਦਾ ਹੌਸਲਾ ਅਫਜਾਈ ਕਰਨ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |