27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡੀਜ਼ਲ-ਪੈਟਰੋਲ ਮਹਿੰਗਾ ਕਰਨ 'ਤੇ ਅਕਾਲੀ ਆਗੂ ਥਿਆੜਾ ਦਾ ਕੇਂਦਰ 'ਤੇ ਹਮਲਾ

Ad Position 21
No active advertisement
ਅਜੀਤ ਡੈਸਕ 18-05-2026
ਜਾਡਲਾ, 17 ਮਈ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਥਿਆੜਾ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਹਿਤਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਗਿਆ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਕੇਂਦਰ ਸਰਕਾਰ ਦੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕੀਤਾ ਸੀ, ਜੋ ਕਿ ਨਾਕਾਫ਼ੀ ਹੈ | ਕਿਸਾਨਾਂ ਵਿਚ ਇਸ ਗੱਲ ਲਈ ਨਮੋਸ਼ੀ ਸੀ, ਭਾਰਤ ਸਰਕਾਰ ਨੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਹੋਰ ਲੂਣ ਛਿੜਕਦਿਆਂ ਡੀਜ਼ਲ ਤੇ ਪੈਟਰੋਲ ਦਾ ਭਾਅ ਤਿੰਨ ਰੁਪਏ ਵਧਾ ਦਿੱਤਾ | ਜਿਸ ਨਾਲ ਦੇਸ਼ ਦੀ ਜਨਤਾ 'ਤੇ ਕਰੋੜਾਂ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਲੋਕ ਹੋਰ ਮਹਿੰਗਾਈ ਦੀ ਮਾਰ ਹੇਠ ਦੱਬੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਨਾਲ ਬਣ ਰਹੀ ਸੜਕ 'ਤੇ ਵਿਰਾਸਤੀ, ਫਲਦਾਰ, ਛਾਂਦਾਰ ਤੇ ਸਜਾਵਟੀ ਬੂਟੇ ਲਗਾਏ ਜਾਣਗੇ-ਬਾਬਾ ਸਤਨਾਮ ਸਿੰਘ ਅਗਲੀ ਖ਼ਬਰ ਅੱਜ ਬਲਾਕ ਸੰਮਤੀ ਸੜੋਆ ਦੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਸੰਭਾਲਣਗੇ ਅਹੁਦਾ
Ad Position 24