27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਥਿਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 18-05-2026
ਰਾਹੋਂ, 17 ਮਈ (ਉਂਕਾਰ ਸਿੰਘ ਰਾਠੋਰ)-ਥਾਣਾ ਰਾਹੋਂ ਪੁਲਿਸ ਵਲੋਂ 45 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਥਾਣਾ ਰਾਹੋਂ ਦੇ ਮੁਖੀ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ ਬਿਸਤ ਦੁਆਬ ਨਹਿਰ ਵੱਲ ਨੂੰ ਜਾ ਰਹੀ ਸੀ ਤਾਂ ਬਿਸਤ ਦੁਆਬ ਨਹਿਰ ਤੋਂ 20 ਗਜ ਪਿੱਛੇ ਗੱਡੀ ਦੀਆਂ ਲਾਈਟਾਂ 'ਚ ਦੋ ਨੌਜਵਾਨ ਘੱਕੇਵਾਲ ਵਾਲੀ ਸਾਈਡ ਤੋਂ ਪੈਦਲ ਆਉਂਦੇ ਦਿਖਾਈ ਦਿੱਤੇ | ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ 45 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਦੋਨਾਂ ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਜਸਪ੍ਰੀਤ ਪੁੱਤਰ ਮਿੰਟਾ ਵਾਸੀ ਤਾਜਪੁਰਾ ਖ਼ੋਜਾ ਥਾਣਾ ਰਾਹੋਂ ਤੇ ਦੂਜੇ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਕਲਿਆਣ ਪੁੱਤਰ ਮਿੰਟਾ ਵਾਸੀ ਤਾਜਪੁਰਾ ਖੋਜਾ ਵਾਸੀ ਰਾਹੋਂ ਵਜੋਂ ਹੋਈ ਹੈ | ਦੋਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੈੱ੍ਰਸ ਕਲੱਬ ਨੇ ਬੂਟੇ ਲਗਾ ਕੇ ਮਨਾਇਆ ਵਾਤਾਵਰਨ ਸੰਭਾਲ ਦਿਵਸ ਅਗਲੀ ਖ਼ਬਰ ਕਾਰ ਸੇਵਾ ਨਾਲ ਬਣ ਰਹੀ ਸੜਕ 'ਤੇ ਵਿਰਾਸਤੀ, ਫਲਦਾਰ, ਛਾਂਦਾਰ ਤੇ ਸਜਾਵਟੀ ਬੂਟੇ ਲਗਾਏ ਜਾਣਗੇ-ਬਾਬਾ ਸਤਨਾਮ ਸਿੰਘ
Ad Position 24