27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਥਾਨਵਾਲਾ ਵਿਖੇ ਮਹਾਰਾਜ ਸੱਚਦਾ ਨੰਦ ਦੀ ਸਰਪ੍ਰਸਤੀ ਹੇਠ ਪਾਏ ਅਖੰਡ ਪਾਠ ਦੇ ਭੋਗ

Ad Position 21
No active advertisement
ਅਜੀਤ ਡੈਸਕ 18-05-2026
ਰੱਤੇਵਾਲ, 17 ਮਈ (ਅਸ਼ੋਕ ਕੁਮਾਰ ਲੀਲ)-ਸਮੂਹ ਸੰਗਤ ਥਾਨਵਾਲਾ ਵਲੋਂ ਕੁਟੀਆ ਭੂਰੀਵਾਲੇ ਵਿਖੇ ਤਿੰਨ ਦਿਨਾਂ ਸਲਾਨਾ ਸਮਾਗਮ 15 ਮਈ ਤੋਂ ਆਰੰਭ ਹੋਏ ਸਨ ਤੇ ਮਹਾਰਾਜ ਸੱਚਦਾ ਨੰਦ ਦੀ ਸਰਪ੍ਰਸਤੀ ਹੇਠ ਕਬੀਰ ਦੀ ਅੰਮਿ੍ਤਮਈ ਬਾਣੀ ਦੇ ਅਖੰਡ ਪਾਠ ਦੇ ਪ੍ਰਕਾਸ਼ ਕੀਤੇ ਗਏ ਸਨ ਉਨ੍ਹਾਂ ਦੇ ਸੰਪੂਰਨ ਭੋਗ ਅੱਜ ਪਾਏ ਗਏ | ਇਸ ਮੌਕੇ ਮਹਾਰਾਜ ਸੱਚਦਾ ਨੰਦ ਵਲੋਂ ਸਮੂਹ ਸੰਗਤਾਂ ਨੂੰ ਆਪਣੇ ਪ੍ਰਵਚਨਾ ਰਾਹੀਂ ਨਿਹਾਲ ਕੀਤਾ | ਉਨ੍ਹਾਂ ਨੇ ਸੰਗਤਾਂ ਨੂੰ ਪ੍ਰਭੂ ਦੇ ਚਰਨਾਂ ਵਿਚ ਲੱਗ ਕੇ ਆਪਣਾ ਜੀਵਨ ਸਫਲ ਕਰਨ ਦਾ ਉਪਦੇਸ਼ ਦਿੱਤਾ | ਸਮੂਹ ਸੰਗਤਾਂ ਤੇ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਨਾਲ ਤਿੰਨ ਦਿਨ ਸੇਵਾ ਨਿਭਾਈ ਗਈ | ਤਿੰਨ ਦਿਨਾਂ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਇਸ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੀਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ | ਭੋਗ ਪਾਉਣ ਉਪਰੰਤ ਸੰਤ ਮਹਾਂਪੁਰਖਾਂ ਤੇ ਗੋਪਾਲ ਜੀ ਹਰਿਆਣੇ ਵਾਲਿਆਂ ਨੇ ਆਪਣੇ ਕੀਰਤਨ ਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਸਟਾਫ਼ ਨੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24