27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਕੀਤੀ ਸਫਲਤਾ ਹਾਸਿਲ

Ad Position 21
No active advertisement
ਅਜੀਤ ਡੈਸਕ 18-05-2026
ਨਵਾਂਸ਼ਹਿਰ, 17 ਮਈ (ਜਸਬੀਰ ਸਿੰਘ ਨੂਰਪੁਰ)-ਸਥਾਨਕ ਮਾਹਲੋਂ ਸਥਿਤ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਬੀ. ਐੱਸ. ਸੀ. ਨਰਸਿੰਗ ਭਾਗ-ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਸਮੈਸਟਰ 'ਚੋਂ ਮੁਸਕਾਨ ਕਲਸੀ ਸਪੁੱਤਰੀ ਪਰਮਜੀਤ ਸਿੰਘ ਨੇ 10 ਵਿਚੋਂ 7.81 ਗ੍ਰੇਡ ਹਾਸਿਲ ਕਰਕੇ ਪਹਿਲਾ, ਨਵਜੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 7.48 ਗ੍ਰੇਡ ਲੈ ਕੇ ਦੂਜਾ ਜਦਕਿ ਕੋਮਲ ਸਪੁੱਤਰੀ ਬਲਜੀਤ ਸਿੰਘ ਨੇ 7.19 ਪਿ੍ਅੰਕਾ ਦੇਵੀ ਸਪੁੱਤਰੀ ਹੰਸਰਾਜ ਨੇ 7.19 ਗ੍ਰੇਡ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਡਾਇਰੈਕਟਰ ਡਾ. ਦਵਿੰਦਰ ਪਾਲ ਸਿੰਘ ਸੰਧੂ ਤੇ ਡਾਇਰੈਕਟਰ ਮੈਡਮ ਸਿਲਵੀਆ ਕੇ. ਸੰਧੂ ਨੇ ਟਾਪ ਰਹਿਣ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐੱਨ. ਆਰ. ਆਈ. ਵੀਰਾਂ ਵਲੋਂ ਸਕੂਲ ਨੂੰ ਦਸ ਹਜ਼ਾਰ ਰੁਪਏ ਦਾਨ ਭੇਟ ਅਗਲੀ ਖ਼ਬਰ ਤੇਲ ਕੀਮਤਾਂ ਵਧਾ ਕੇ ਮੋਦੀ ਸਰਕਾਰ ਨੇ ਦਿੱਤਾ ਜਨਤਾ ਨੂੰ ਮਹਿੰਗਾਈ ਦਾ ਝਟਕਾ-ਵਿਧਾਇਕਾ ਸੰਤੋਸ਼ ਕਟਾਰੀਆ
Ad Position 24