25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਵਾਂ ਪਿੰਡ ਟੱਪਰੀਆਂ ਵਿਖੇ ਨਿਕਾਸੀ ਵਾਲੇ ਪਾਣੀ ਨੇ ਸੜਕ ਦੇ ਹਾਲਾਤ ਕੀਤੇ ਬਦਤਰ

Ad Position 21
No active advertisement
ਅਜੀਤ ਡੈਸਕ 18-05-2026
ਬਲਾਚੌਰ, 17 ਮਈ (ਨਰੇਸ਼ ਧੌਲ)-ਨਵਾਂ ਪਿੰਡ ਟੱਪਰੀਆਂ ਵਿਖੇ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਪਾਣੀ ਬਲਾਚੌਰ-ਭੱਦੀ ਮੁੱਖ ਸੜਕ 'ਤੇ ਆਮ ਹੀ ਵੇਖਿਆ ਜਾ ਸਕਦਾ ਹੈ | ਜਿਸ ਨਾਲ ਸੜਕ 'ਤੇ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ ਤੇ ਇਨ੍ਹਾਂ ਖੱਡਿਆਂ ਵਿਚ ਇਹ ਗੰਦਾ ਪਾਣੀ ਛੱਪੜ ਨੁਮਾ ਰੂਪ ਧਾਰਨ ਕਰਕੇ ਅਕਸਰ ਹੀ ਖੜ੍ਹਾ ਰਹਿੰਦਾ ਹੈ, ਜੋ ਪੈਦਲ ਚੱਲਣ ਵਾਲੇ ਰਾਹਗੀਰਾਂ ਤੇ ਵਾਹਨ ਚਾਲਕਾਂ ਲਈ ਰੋਜ਼ਾਨਾ ਹੀ ਵੱਡੀ ਸਿਰਦਰਦੀ ਦਾ ਕਾਰਨ ਬਣਦਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨਿਕਾਸੀ ਵਾਲਾ ਪਾਣੀ ਪਹਿਲਾਂ ਐਸ. ਸੀ. ਬਸਤੀ ਵਿਖੇ ਛੱਪੜ ਵਿਚ ਪੈਂਦਾ ਸੀ, ਪਰ ਹੁਣ ਕੁੱਝ ਕਾਰਨਾਂ ਕਰਕੇ ਇਹ ਪਾਣੀ ਛੱਪੜ ਵਿਚ ਪੈਣ ਤੋਂ ਬੰਦ ਹੋ ਗਿਆ ਹੈ, ਜਿਸ ਕਰ ਕੇ ਇਹ ਗੰਦਾ ਪਾਣੀ ਮੁੱਖ ਸੜਕ ਦਾ ਸ਼ਿੰਗਾਰ ਬਣ ਰਿਹਾ ਹੈ | ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਮੁੱਖ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇ ਤਾਂ ਜੋ ਜਿਥੇ ਮੁੱਖ ਸੜਕ ਦਾ ਬਚਾਅ ਹੋ ਸਕੇ ਉਥੇ ਆਵਾਜਾਈ ਨੂੰ ਵੀ ਨਿਰਵਿਘਨ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਵਿਦਿਆਰਥਣ ਗੁਰਤੀਰਥ ਕੌਰ ਰਹੀ ਜ਼ਿਲ੍ਹੇ ਭਰ 'ਚੋਂ ਅੱਵਲ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Ad Position 24