20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਨੂੰ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 19-05-2026
ਕਾਠਗੜ੍ਹ, 18 ਮਈ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਧੀਨ ਚਲਾਈ ਜਾ ਰਹੀ ਵਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਕਾਠਗੜ੍ਹ ਹਲਕੇ ਦੇ ਪਿੰਡ ਨਿੱਘੀ ਤੋਂ 50 ਸ਼ਰਧਾਲੂਆਂ ਦਾ ਇੱਕ ਜਥਾ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ | ਜਥੇ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਇੱਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਬਿਨਾ ਕਿਸੇ ਆਰਥਿਕ ਬੋਝ ਦੇ ਆਪਣੇ ਪੂਜਨੀਕ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦਾ ਸੁਭਾਗ ਮਿਲ ਰਿਹਾ ਹੈ | ਸੰਗਤਾਂ ? ?ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ |? ਦੇਸ਼ ਭਗਤੀ ਦੇ ਪ੍ਰਤੀਕ ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੀ ਰਿਟਰੀਟ ਸੈਰੇਮਨੀ ਦਾ ਆਨੰਦ ਮਾਣਨਗੇ | ?ਪ੍ਰਬੰਧਕਾਂ ਮੁਤਾਬਕ ਯਾਤਰੀਆਂ ਲਈ ਰਿਹਾਇਸ਼, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |? ਇਸ ਦੌਰਾਨ ਪਿੰਡ ਦੇ ਸਰਪੰਚ ਰਾਮ ਸਰੂਪ ਭੂੰਬਲਾ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਹੀ ਪਿੰਡ ਵਾਸੀਆਂ ਨੂੰ ਧਾਰਮਿਕ ਯਾਤਰਾ 'ਤੇ ਜਾਣ ਦਾ ਇਹ ਸੁਨਹਿਰੀ ਮੌਕਾ ਨਸੀਬ ਹੋਇਆ ਹੈ | ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਔੜ ਦੀ ਮਨਪ੍ਰੀਤ ਨੇ ਜ਼ਿਲ੍ਹਾ ਪੱਧਰੀ ਮੈਰਿਟ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ, ਸਕੂਲ, ਪਿੰਡ ਤੇ ਮਾਪਿਆਂ ਦਾ ਨਾ... ਅਗਲੀ ਖ਼ਬਰ ਮਜਾਰੀ ਵਿਖੇ ਦਰਬਾਰ ਪੰਜਾਂ ਪੀਰਾਂ ਨੂੰ ਸਮਰਪਿਤ ਜੋੜ ਮੇਲਾ 21 ਨੂੰ
Ad Position 24