20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਔੜ ਦੀ ਮਨਪ੍ਰੀਤ ਨੇ ਜ਼ਿਲ੍ਹਾ ਪੱਧਰੀ ਮੈਰਿਟ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ, ਸਕੂਲ, ਪਿੰਡ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ -ਹਿਆਲਾ, ਦੁੱਗਲ

Ad Position 21
No active advertisement
ਅਜੀਤ ਡੈਸਕ 19-05-2026
ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚੋਂ ਕਸਬਾ ਔੜ ਦੀ ਹੋਣਹਾਰ ਵਿਦਿਆਰਥਣ ਮਨਪ੍ਰੀਤ ਪੁੱਤਰੀ ਰਾਮ ਬਹਾਦਰ ਔੜ ਨੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ, ਮਾਤਾ ਪਿਤਾ, ਇਲਾਕੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਵਾਤਾਵਰਣ ਸੇਵਾ ਸੁਸਾਇਟੀ ਰਾਹੋਂ ਦੀ ਸਮਾਜ ਸੇਵੀ ਸੰਸਥਾ ਦੇ ਵਾਤਾਵਰਨ ਪ੍ਰੇਮੀ ਜੀਤ ਰਾਮ ਹਿਆਲਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਹੋਣਹਾਰ ਵਿਦਿਆਰਥਣ ਮਨਪ੍ਰੀਤ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਇਕ ਬੂਟਾ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਵਾਤਾਵਰਨ ਪ੍ਰੇਮੀ ਜੀਤ ਰਾਮ ਹਿਆਲਾ ਨੇ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਹੋਣਹਾਰ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਰਿਆਇਤ ਦੇਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਵਾਤਾਵਰਨ ਨੂੰ ਸ਼ੁੱਧ ਤੇ ਹਰਿਆ ਭਰਿਆ ਬਣਾਉਣ ਦਾ ਸੁਨੇਹਾ ਵੀ ਦਿੱਤਾ | ਉਥੇ ਪਿੰਡ ਦੇ ਸਰਪੰਚ ਕਮਲਜੀਤ ਦੁੱਗਲ ਤੇ ਸਾਥੀ ਪੰਚਾਇਤ ਮੈਂਬਰਾਂ ਵਲੋਂ ਹੋਣਹਾਰ ਬੱਚੀ ਮਨਪ੍ਰੀਤ ਨੂੰ ਚੈੱਕ ਭੇਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੋਣਹਾਰ ਬੇਟੀ ਮਨਪ੍ਰੀਤ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ, ਸਕੂਲ, ਜ਼ਿਲ੍ਹੇ ਤੇ ਮਾਤਾ-ਪਿਤਾ ਦਾ ਨਾਂਅ ਚਮਕਾਇਆ ਹੈ | ਇਸ ਮੌਕੇ ਵਿਦਿਆਰਥਣ ਮਨਪ੍ਰੀਤ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਵਲੋਂ ਦਿੱਤੀ ਹੱਲਾਸ਼ੇਰੀ ਅਤੇ ਸਕੂਲ ਅਧਿਆਪਕਾਂ ਵਲੋਂ ਕਰਵਾਈ ਸਖ਼ਤ ਮਿਹਨਤ ਸਦਕਾ ਹੀ ਮੁਕਾਮ ਹਾਸਿਲ ਕਰਨ 'ਚ ਕਾਮਯਾਬ ਹੋਈ ਹਾਂ | ਮਨਪ੍ਰੀਤ ਦੇ ਪਿਤਾ ਰਾਮ ਬਹਾਦਰ ਤੇ ਮਾਤਾ ਰੇਖਾ ਰਾਣੀ ਨੇ ਸਰਪੰਚ ਕਮਲਜੀਤ ਦੁੱਗਲ ਔੜ ਤੇ ਸਾਥੀ ਪੰਚਾਇਤ ਮੈਂਬਰਾਂ ਅਤੇ ਵਾਤਾਵਰਨ ਸੇਵਾ ਸੁਸਾਇਟੀ ਰਾਹੋਂ ਦੇ ਵਾਤਾਵਰਨ ਪ੍ਰੇਮੀ ਜੀਤ ਰਾਮ ਹਿਆਲਾ ਵਲੋਂ ਬੇਟੀ ਮਨਪ੍ਰੀਤ ਨੂੰ ਦਿੱਤੇ ਮਾਣ ਸਤਿਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਕਮਲਜੀਤ ਦੁੱਗਲ, ਪੰਚਾਇਤ ਮੈਂਬਰ ਠੇਕੇਦਾਰ ਲਖਵੀਰ ਕਾਲਾ, ਹਰੀਸ਼ ਰਾਣਾ, ਬਲਦੇਵ ਸਿੰਘ, ਪਰਮਜੀਤ ਸਿੰਘ, ਰਜਨੀ ਦੇਵੀ, ਗੁਰਦੀਪ ਕੌਰ, ਬੀਨਾ ਰਾਣੀ ਤੇ ਕਮਲਜੀਤ ਕੌਰ ਸਾਰੇ ਪੰਚਾਇਤ ਮੈਂਬਰ, ਅਮਿਤ ਦੁੱਗਲ, ਅਸ਼ੋਕ ਕੁਮਾਰ, ਬਾਬਾ ਆਪਟੀਕਲ ਤੋਂ ਇਲਾਵਾ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜੋਆ ਬਲਾਕ ਦੀਆਂ ਸੜਕਾਂ ਵਿਕਾਸ ਦੀਆਂ ਖੋਲ੍ਹਦੀਆਂ ਹਨ ਪੋਲ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਨੂੰ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ...
Ad Position 24