20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਮੁਜੱਫਰਪੁਰ ਵਿਖੇ ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 19-05-2026
ਉਸਮਾਨਪੁਰ, 18 ਮਈ (ਸੰਦੀਪ ਮਝੂਰ) - ਨਜ਼ਦੀਕੀ ਪਿੰਡ ਮੁਜੱਫਰਪੁਰ ਸਥਿਤ ਬਾਲੀ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ 'ਤੇ ਸਲਾਨਾ ਜੋੜ ਮੇਲਾ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਝੰਡੇ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਇਥੇ ਨਤਮਸਤਕ ਹੋਈਆਂ | ਇਸ ਮੌਕੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਪ੍ਰਸਿੱਧ ਗਾਇਕ ਲੱਕੀ ਹਿਆਲਾ ਨੇ ਆਪਣੇ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਮੁਬਾਰਕਪੁਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ ਇਸ ਸਾਲ ਦੀਵਾਲੀ ਤੋਂ ਅਗਲੇ ਦਿਨ ਕਰਵਾਏ ਜਾਣ ਵਾਲੇ ਜੋੜ ਮੇਲੇ ਵਿੱਚ ਬਾਲੀ ਗੋਤ ਜਠੇਰਿਆਂ ਨਾਲ ਸਬੰਧਤ ਲੋੜਵੰਦ ਮਹਿਲਾਵਾਂ ਅਤੇ ਵਿਧਵਾ ਬੀਬੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਜਾਣਗੀਆਂ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪ੍ਰਧਾਨ ਦੇਸ ਰਾਜ ਬਾਲੀ, ਕੈਸ਼ੀਅਰ ਪਲਵਿੰਦਰ ਕੁਮਾਰ, ਬਖਸ਼ੀਸ਼ ਬਾਲੀ, ਰਾਜ ਕੁਮਾਰ, ਦਵਿੰਦਰ ਕੁਮਾਰ, ਸੀਤਲ ਕੁਮਾਰ ਗੋਹਲੜੋਂ, ਜਗਦੀਸ਼ ਰਾਏ, ਜਸਪਾਲ ਰਾਮ, ਸੱਤਪਾਲ, ਐਡਵੋਕੇਟ ਮੁਕੇਸ਼ ਕੁਮਾਰ ਬਾਲੀ ਆਦਿ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਨੂੰ ਲੈ ਕੇ ਹੋਇਆ ਭਾਰੀ ਹੰਗਾਮਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਪ੍ਰਭਾਵਸ਼ਾਲੀ ਮੀਟਿੰਗ
Ad Position 24