20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਸਰਕਾਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਜਥੇਬੰਦੀ ਨੂੰ ਦਿੱਤੇ ਸਮੇਂ ਮੁਤਾਬਿਕ ਗੱਲਬਾਤ ਕਰਕੇ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ-ਸੀਟੂ

Ad Position 21
No active advertisement
ਅਜੀਤ ਡੈਸਕ 19-05-2026
ਬਲਾਚੌਰ, 18 ਮਈ (ਨਰੇਸ਼ ਧੌਲ)-ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ 5 ਮਈ ਨੂੰ ਚੰਡੀਗੜ੍ਹ ਪਿ੍ਆਸ ਭਵਨ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਸੀ, ਜਿਸ ਦੌਰਾਨ ਮੁੱਖ ਮੰਗ ਸੀ ਕਿ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੂੰ ਵਰਕਰ ਮੰਨ ਕੇ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ 15 ਫ਼ੀਸਦੀ ਵਾਧੇ ਦਾ ਲਾਭ ਦਿੱਤਾ ਜਾਵੇ | ਜਦੋਂ ਤੱਕ ਆਸ਼ਾ ਵਰਕਰ ਤੇ ਫੈਸੀਲੀਟੇਟਰ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਨਹੀਂ ਲਿਆਂਦਾ ਜਾਂਦਾ ਉਦੋਂ ਤੱਕ ਪੰਜਾਬ ਸਰਕਾਰ ਚੋਣਾਂ ਵਿਚ ਕੀਤੇ ਵਾਅਦਿਆਂ ਮੁਤਾਬਿਕ ਦਿੱਤਾ ਜਾ ਰਿਹਾ ਗੁਜ਼ਾਰਾ ਭੱਤਾ, ਮਾਣ ਭੱਤਾ ਦੁੱਗਣਾ ਕਰੇ ਤੇ ਇਸ ਦੇ ਨਾਲ-ਨਾਲ ਨਿਯੁਕਤੀ ਪੱਤਰ ਦੇਣ ਸਮੇਂ ਜੋ ਇੰਸੈਟਿਬ ਦਿੱਤਾ ਗਿਆ ਸੀ, ਉਸ ਨੂੰ ਪੂਰੀ ਤਰ੍ਹਾਂ ਬਹਾਲ ਕਰੇ | ਇਹ ਪ੍ਰਗਟਾਵਾ ਸੀਟੂ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਧਰਨੇ ਵਿਚ ਬਲਵੀਰ ਕੌਰ ਡਾਇਰੈਕਟਰ ਮੰਗ-ਪੱਤਰ ਲੈਣ ਆਏ ਸਨ ਅਤੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਸਿਹਤ ਵਿਭਾਗ ਦੀ ਰੀੜ ਦੀ ਹੱਡੀ ਹਨ ਇਨ੍ਹਾਂ ਦਾ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਅਤੇ ਸਕੀਮਾਂ ਬਾਰੇ ਜਾਣਕਾਰੀ ਦੇਣ ਵਿੱਚ ਬਹੁਤ ਵੱਡਾ ਯੋਗਦਾਨ ਹੈ | ਡਾਇਰੈਕਟਰ ਬਲਵੀਰ ਕੌਰ ਵਲੋਂ ਮੰਗਾਂ 'ਤੇ ਗੱਲਬਾਤ ਕਰਨ ਲਈ 13 ਮਈ ਦਾ ਸਮਾਂ ਦਿੱਤਾ ਗਿਆ ਸੀ, ਪਰ ਅਫ਼ਸੋਸ ਪੰਜਾਬ ਸਰਕਾਰ ਵਲੋਂ ਆਪਣੀ ਆਦਤ ਮੁਤਾਬਿਕ ਮੀਟਿੰਗ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ | ਮਹਾਂ ਸਿੰਘ ਰੌੜੀ ਨੇ ਇਸ 'ਤੇ ਟਿੱਪਣੀ ਕਰਦਿਆਂ ਹੋਇਆਂ ਕਿਹਾ ਕਿ ਇਹ ਠੀਕ ਨਹੀਂ ਹੋ ਰਿਹਾ ਕਿਉਂਕਿ ਇਸ ਨਾਲ ਮੁਲਾਜ਼ਮਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਜਾਵੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 19 ਮਈ ਨੂੰ ਜੋ ਸਮਾਂ ਦੁਬਾਰਾ ਜਥੇਬੰਦੀ ਨੂੰ ਦਿੱਤਾ ਗਿਆ ਹੈ, ਉਸ ਸਮੇਂ ਤਹਿਤ ਹੀ ਗੱਲਬਾਤ ਕਰਕੇ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਹਾਲ ਕਾਜ਼ੀਆਂ ਸਕੂਲ 'ਚ ਗਰਿਲਾਂ ਤੋੜ ਕੇ ਹੋਈ ਚੋਰੀ ਅਗਲੀ ਖ਼ਬਰ ਸੀਤਲਾ ਮਾਤਾ ਮੰਦਰ ਬੰਗਾ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24