20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਮ. ਬੀ. ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੋਜੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 19-05-2026
ਪੋਜੇਵਾਲ ਸਰਾਂ, 18 ਮਈ (ਨਵਾਂਗਰਾਈਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਵਿਚ ਐਮ. ਬੀ. ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੋਜੇਵਾਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਅਧਿਆਪਕ ਗੁਰਦੀਪ ਸਿੰਘ ਨੇ ਦੱਸਿਆ ਕਿ 12ਵੀਂ ਦੇ ਸਾਇੰਸ ਗਰੁੱਪ ਵਿਚ ਲਵਪ੍ਰੀਤ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਿ੍ਅੰਕਾ, ਮਹਿਮਾ ਤੇ ਇੰਦਰਜੀਤ ਨੇ 85.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਾਮਨੀ ਨੇ 84.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਸਾਰੇ ਬੱਚੇ ਪਹਿਲੇ ਦਰਜੇ ਵਿਚ ਪਾਸ ਹੋਏ | ਕਾਮਰਸ ਗਰੁੱਪ ਵਿਚ ਰਿਤਿਕਾ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਾਨੀਆ ਨੇ 84.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਤਮੰਨਾ ਨੇ 80.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਆਰਟਸ ਗਰੁੱਪ ਵਿਚ ਬੀਨਾਕਸੀ ਤੇ ਦੀਪਾਂਸੀ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਨੇਹਾ ਤੇ ਹਰਮਨ ਨੇ ਦੂਸਰਾ ਤੇ ਬਾਕੀ 20 ਬੱਚਿਆਂ ਨੇ ਪਹਿਲੇ ਦਰਜੇ ਵਿਚ ਪ੍ਰਖਿਆ ਪਾਸ ਕੀਤੀ | ਦਸਵੀਂ ਜਮਾਤ ਵਿੱਚ ਹਰਪ੍ਰੀਤ ਕੌਰ ਨੇ 91.7 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜੈਸਮੀਨ ਤੇ ਲਵਪ੍ਰੀਤ ਨੇ 91.53 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ | ਬਾਕੀ ਬੱਚਿਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਸਕੂਲ ਦੀ ਐਮ. ਡੀ. ਦੇਵ ਰਾਜ ਕਟਾਰੀਆ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਨੇ ਸੱਤਾਧਾਰੀ ਪਾਰਟੀ ਦੀ ਉਮੀਦਵਾਰ 'ਤੇ ਦੋਸ਼ ਲਗਾ ਕੇ ਨਾਮਜ਼ਦਗੀ ਰੱਦ ਕਰਨ ਦੀ ਕੀਤੀ ਲਿਖਤੀ ਮੰਗ ਅਗਲੀ ਖ਼ਬਰ ਐਡਵੋਕੇਟ ਨਾਨਕ ਸਿੰਘ ਜੰਡੀ ਨੇ ਬਲਾਕ ਬਲਾਚੌਰ ਵਿਖੇ ਬਤੌਰ ਚੇਅਰਮੈਨ ਸੰਭਾਲਿਆ ਅਹੁਦਾ ਕੇਵਲ ਰਾਮ ਨੇ ਸੰਭਾਲਿਆ ਸੀਨੀਅਰ ਵ...
Ad Position 24