20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹੇ ਅੰਦਰ ਪਾਰਦਰਸ਼ੀ ਢੰਗ ਨਾਲ ਹੋਵੇਗੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 19-05-2026

ਨਵਾਂਸ਼ਹਿਰ, 18 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਪੈਸ਼ਲ ਇਟੈਂਸਿਵ ਰਿਵੀਜ਼ਨ (ਸ੍ਰੀ) ਸੰਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਅੱਪਡੇਟ ਅਤੇ ਨੁਕਸ ਰਹਿਤ ਬਣਾਉਣਾ ਹੈ ਤਾਂ ਜੋ ਹਰ ਯੋਗ ਨਾਗਰਿਕ ਨੂੰ ਵੋਟ ਪਾਉਣ ਦਾ ਮੌਕਾ ਮਿਲ ਸਕੇ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ੍ਰੀ ਦੇ ਪੂਰੇ ਸ਼ਡਿਊਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ (ਸ਼ੀ੍ਰ) ਅਧੀਨ ਜ਼ਿਲ੍ਹੇ ਵਿਚ 25 ਜੂਨ ਤੋਂ 24 ਜੁਲਾਈ ਤੱਕ ਬੀ. ਐਲ. ਓਜ਼ ਘਰੋ-ਘਰੀਂ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ | ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 615 ਬੀ. ਐਲ. ਓਜ਼, 62 ਸੁਪਰਵਾਈਜ਼ਰ, 3 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਸ੍ਰੀ ਸੰਬੰਧੀ ਬੀ. ਐਲ. ਓਜ਼ ਨੂੰ ਟ੍ਰੇਨਿੰਗ ਦੇਣ ਤੇ ਹੋਰ ਤਿਆਰੀਆਂ ਸੰਬੰਧੀ ਕੰਮ 15 ਜੂਨ ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਵੋਟਰ ਸੂਚੀ 2003 ਦਾ ਮੌਜੂਦ ਵੋਟਰ ਸੂਚੀ 2025 ਨਾਮ ਮੈਪਿੰਗ ਕੀਤਾ ਜਾਣਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ | ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸੰਬੰਧੀ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਦਾਅਵੇ ਤੇ ਇਤਰਾਜ਼ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾਂ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਬਲਾਕ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ | ਮੀਟਿੰਗ ਵਿਚ ਆਮ ਆਦਮੀ ਪਾਰਟੀ ਤੋਂ ਸਤਨਾਮ ਜਲਾਲਪੁਰ, ਸਤਨਾਮ ਸਿੰਘ ਜਲਵਾਹਾ ਤੇ ਰੌਬੀ ਕੰਗ, ਸ਼੍ਰੋਮਣੀ ਅਕਾਲੀ ਦਲ ਤੋਂ ਹਰਦੀਪ ਸਿੰਘ, ਸੀ. ਪੀ. ਆਈ. (ਐਮ) ਤੋਂ ਚਰਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸਰਬਜੀਤ ਜਾਫਰਪੁਰ, ਭਾਰਤੀ ਜਨਤਾ ਪਾਰਟੀ ਤੋਂ ਮਨੀਸ਼ ਅਗਨੀਹੋਤਰੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਜੈ ਮੰਗੂਪੁਰ ਅਤੇ ਸੁਭਾਸ਼ ਚੰਦਰ ਤੇ ਜ਼ਿਲ੍ਹਾ ਚੋਣ ਦਫ਼ਤਰ ਤੋਂ ਚੋਣ ਕਾਨੂੰਗੋ ਅਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟੋਰੋਲਾ ਨੇ ਭਾਰਤ 'ਚ ਆਪਣਾ ਪਹਿਲਾ ਫੋਲਡੇਬਲ ਸਮਾਰਟਫੋਨ ਮੋਟੋਰੋਲਾ ਰੇਜ਼ਰ ਫੋਲਡ ਲਾਂਚ ਕੀਤਾ <br/> ਅਗਲੀ ਖ਼ਬਰ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ 'ਚ ਐਸ. ਆਈ. ਆਰ. 'ਤੇ ਚਿੰਤਾ ਪ੍ਰਗਟਾਈ
Ad Position 24