11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਗਵਾਨ ਮਹਾਂਵੀਰ ਸਕੂਲ ਬੰਗਾ 'ਚ ਵਿਦਿਆਰਥੀ ਕੌਂਸਲ ਦਾ ਸਹੁੰ ਚੁੱਕ ਸਮਾਗਮ ਹੋਇਆ

Ad Position 21
No active advertisement
ਅਜੀਤ ਡੈਸਕ 20-05-2026
ਬੰਗਾ, 19 ਮਈ (ਧਰਮਵੀਰ ਪਾਲ) - ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿੱਚ ਵਿਦਿਆਰਥੀ ਕੌਂਸਲ ਦੀ ਚੋਣ ਪ੍ਰਕਿਰਿਆ ਸੰਪੂਰਨ ਹੋਣ ਤੋਂ ਬਾਅਦ ਸਹੰ ਚੁੱਕ ਸਮਾਗਮ ਕੀਤਾ ਗਿਆ | ਸਭ ਤੋਂ ਪਹਿਲਾਂ ਸਕੂਲ ਡਾਇਰੈਕਟਰ ਡਾ. ਵਰੁਣ ਜੈਨ ਨੇ ਸਾਰੇ ਪ੍ਰਤਿਨਿਧੀਆਂ ਨੂੰ ਸ਼ਪਥ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਇਸ ਤੋਂ ਬਾਅਦ ਸਕੂਲ ਮੈਨੇਜਰ ਕੇਸ਼ਵ ਜੈਨ ਵੱਲੋਂ ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਵਾਈਸ ਹੈੱਡ ਬੁਆਏ ਅਤੇ ਵਾਈਸ ਹੈੱਡ ਗਰਲ ਨੂੰ ਸੌਂਹ ਚੁਕਾਈ ਗਈ ਅਤੇ ਸਕੂਲ ਕਲਰ ਪ੍ਰਦਾਨ ਕੀਤੇ ਗਏ | ਇਸ ਤੋਂ ਉਪਰੰਤ ਸਕੂਲ ਦੇ ਚਾਰਾਂ ਸਦਨਾਂ ਦੇ ਨਵ-ਚੁਣੇ ਕਪਤਾਨਾਂ ਅਤੇ ਅੱਠ ਕਲੱਬਾਂ ਦੇ ਚੁਣੇ ਹੋਏ ਪ੍ਰਧਾਨ ਵਿਦਿਆਰਥੀਆਂ ਨੂੰ ਮੰਚ 'ਤੇ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਪਿ੍ੰਸੀਪਲ ਸ਼੍ਰੀਮਤੀ ਕੇ. ਵਸੁਧਾ ਜੈਨ ਵੱਲੋਂ ਸ਼ਪਥ ਦਿਵਾਈ ਗਈ | ਬਾਅਦ ਵਿੱਚ ਸਾਰੇ ਨਵ-ਚੁਣੇ ਵਿਦਿਆਰਥੀ ਪ੍ਰਤਿਨਿਧੀਆਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ | ਸਾਰੇ ਪਦਾਧਿਕਾਰੀਆਂ ਨੇ ਸਕੂਲ ਪ੍ਰਤੀ ਨਿਸ਼ਠਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਆਪਣੇ ਫਰਜ਼ ਨਿਭਾਉਣ, ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਕੂਲ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣ ਦੀ ਸੌਂਹ ਲਈ | ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਸਾਰੇ ਨਵ-ਚੁਣੇ ਪ੍ਰਤਿਨਿਧੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਸਕੂਲ ਦੀ ਸ਼ਾਨ ਨੂੰ ਕਾਇਮ ਰੱਖਦਿਆਂ ਵਿਦਿਆਰਥੀਆਂ ਲਈ ਆਦਰਸ਼ ਅਗਵਾਈ ਪੇਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਮੰਡੀ ਦੇ ਹਰ ਵਰਗ 'ਚ ਸਰਕਾਰ ਪ੍ਰਤੀ ਭਾਰੀ ਰੋਸ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ 'ਚੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚੇ ਸਨਮਾਨਿਤ
Ad Position 24