11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਿਜਨਲ ਟਰਾਂਸਪੋਰਟ ਅਫ਼ਸਰ ਵਲੋਂ ਜ਼ਿਲ੍ਹੇ ਦੇ ਆਟੋ ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣ ਕਰਨ ਦੀ ਅਪੀਲ

Ad Position 21
No active advertisement
ਅਜੀਤ ਡੈਸਕ 20-05-2026
ਨਵਾਂਸ਼ਹਿਰ, 19 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ) - ਰਿਜਨਲ ਟਰਾਂਸਪੋਰਟ ਅਫ਼ਸਰ ਕਮ ਮੈਂਬਰ ਸਕੱਤਰ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਇੰਦਰਪਾਲ ਨੇ ਸਮੂਹ ਆਟੋ ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਟੋ-ਰਿਕਸ਼ਾ ਨੂੰ ਟ੍ਰੈਫਿਕ ਨਿਯਮਾਂ, ਪਰਮਿਟ ਦੀਆਂ ਸ਼ਰਤਾਂ ਅਤੇ ਮਰਿਆਦਾਵਾਂ ਅਨੁਸਾਰ ਹੀ ਚਲਾਉਣ | ਯਾਤਰੀਆਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਕਾਨੂੰਨੀ ਪ੍ਰਬੰਧ ਬਣਾਏ ਰੱਖਣ ਲਈ ਨਿਰਧਾਰਿਤ ਰੂਟ ਅਤੇ ਹੋਰ ਨਿਯਮਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇ | ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬਿਨ੍ਹਾਂ ਦਸਤਾਵੇਜ਼ ਦੇ ਵਾਹਨ ਚਲਾਉਣ ਤੋਂ ਪਰਹੇਜ਼ ਕੀਤਾ ਜਾਵੇ | ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੋਟਰ ਵਹੀਕਲ ਐਕਟ 1988 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ | ਇਸ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਆਟੋ ਰਿਕਸ਼ਾ ਚਾਲਕ ਸਹਿਯੋਗ ਦੇਣ ਅਤੇ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਉਣ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਵਲੋਂ ਲਗਾਈਆਂ ਵੱਖ-ਵੱਖ ਪਾਬੰਦੀਆਂ ਮੂੰਹ ਢਕ ਕੇ ਡਰਾਈਵਿੰਗ ਕਰਨ 'ਤੇ ਲਗਾਈ ਪਾਬੰਦੀ ਅਗਲੀ ਖ਼ਬਰ ਪੱਲੀ ਉੱਚੀ ਵਿਖੇ ਸਕੂਲ ਦੇ ਬੱਚਿਆਂ ਨੂੰ ਵੰਡੀ ਗਈ ਲੇਖਣੀ ਸਮੱਗਰੀ
Ad Position 24