31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਿਸਤ ਦੋਆਬ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਹੋਏ ਪਰੇਸ਼ਾਨ

Ad Position 21
No active advertisement
ਅਜੀਤ ਡੈਸਕ 21-05-2026
ਨਵਾਂਸ਼ਹਿਰ, 20 ਮਈ (ਜਸਬੀਰ ਸਿੰਘ ਨੂਰਪੁਰ)-ਬਿਸਤ ਦੋਆਬ ਨਹਿਰ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਂਟੀ ਮੈਂਬਰ ਭੂਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਸਿੰਚਾਈ ਵਿਭਾਗ ਕੋਲੋਂ ਬਿਸਤ ਦੋਆਬ ਨਹਿਰ 'ਚ ਛੇਤੀ ਪਾਣੀ ਛੱਡਣ ਦੀ ਮੰਗ ਕੀਤੀ ਹੈ | ਪਤਾ ਲੱਗਾ ਹੈ ਕਿ ਸਿੰਚਾਈ ਵਿਭਾਗ ਨਹਿਰ ਦੀ ਝਾਲ ਬਣਾਉਣ ਦਾ ਕੰਮ ਕਰ ਰਿਹਾ ਹੈ | ਉਹਨਾਂ ਕਿਹਾ ਕਿ ਵਿਭਾਗ ਨੂੰ ਇਹ ਕੰਮ ਮਾਰਚ-ਅਪ੍ਰੈਲ ਮਹੀਨਿਆਂ ਵਿੱਚ ਮੁਕੰਮਲ ਕਰ ਲੈਣਾ ਚਾਹੀਦਾ ਸੀ | ਇਸ ਨਹਿਰ ਵਿੱਚ ਪਾਣੀ ਨਾ ਛੱਡੇ ਜਾਣ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ | ਮੱਕੀ, ਪਸ਼ੂਆਂ ਦਾ ਚਾਰਾ ਅਤੇ ਸਬਜੀਆਂ ਦੀਆਂ ਫਸਲਾਂ ਨੂੰ ਇਸ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਪਾਣੀ ਨਾਲ ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਦੀ ਜ਼ਮੀਨ ਦੀ ਸਿੰਚਾਈ ਹੁੰਦੀ ਹੈ | ਨਹਿਰ 'ਚ ਪਾਣੀ ਨਾ ਆਉਣ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਡਿੱਗਦਾ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਮੇਂ ਜਿੱਥੇ ਭਾਰੀ ਗਰਮੀ ਅਤੇ ਤਪਸ ਪੈ ਰਹੀ ਹੈ, ਇਸ ਸਮੇਂ ਫਸਲਾਂ ਨੂੰ ਪਾਣੀ ਦੀ ਵੱਡੀ ਲੋੜ ਹੈ | ਪ੍ਰੰਤੂ ਨਹਿਰ ਵਿੱਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕ ਰਹੀਆਂ ਹਨ | ਉਹਨਾਂ ਆਖਿਆ ਕਿ ਨਹਿਰੀ ਖੇਤਰ ਨਾਲ ਲੱਗਦੇ ਕਿਸਾਨਾਂ ਨੂੰ ਇਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਆਖਿਆ ਕਿ ਇਸ ਸਮੇਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਡੀ ਲੋੜ ਹੈ | ਇਸ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰ ਨੂੰ ਸਮੇਂ ਸਿਰ ਨਹਿਰੀ ਪਾਣੀ ਦੇਣਾ ਚਾਹੀਦਾ ਹੈ ਤਾਂ ਕਿ ਪਾਣੀ ਦਾ ਘਟ ਰਿਹਾ ਸਤਰ ਠੀਕ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਛੇਤੀ ਹੀ ਚੋਣਾਂ ਸੰਬੰਧੀ ਤਿਆਰ ਕੀਤੀ ਜਾਵੇਗੀ ਵਿਸ਼ੇਸ਼ ਰਣਨੀਤੀ-ਹਨੀ ਟੌਂਸਾ ਅਗਲੀ ਖ਼ਬਰ ਸੂਬੇ ਦੀ 'ਆਪ' ਸਰਕਾਰ ਹਰ ਮੁਹਾਜ਼ 'ਤੇ ਹੋ ਚੁੱਕੀ ਹੈ ਫੇਲ੍ਹ-ਡਾ. ਦਿਲਬਾਗ ਰਾਏ
Ad Position 24