ਬਲਾਚੌਰ, 20 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਾਰਟੀ ਹਾਈਕਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਅਗਵਾਈ ਹੇਠ ਬਲਾਚੌਰ ਦਫ਼ਤਰ ਵਿਖੇ ਸਮੁੱਚੀ ਪਾਰਟੀ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਚੋਣਾਂ 'ਚ ਵੱਡੀਆਂ ਜਿੱਤਾਂ ਪ੍ਰਾਪਤ ਕਰਨ ਅਤੇ ਇਤਿਹਾਸ ਸਿਰਜਣ ਲਈ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਸਮੂਹ ਸਰਕਲ ਪ੍ਰਧਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹੋਇਆਂ ਸੁਝਾਅ ਦਿੱਤਾ ਕਿ ਪਿੰਡਾਂ ਅਤੇ ਸ਼ਹਿਰਾਂ 'ਚ ਬੂਥ ਲੈਵਲ ਦੀਆਂ ਕਮੇਟੀਆਂ ਦਾ ਗਠਨ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਗਾ | ਇਸ ਦੇ ਨਾਲ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਵੀ ਚਰਚਾ ਕੀਤੀ ਗਈ | ਹਨੀ ਟੌਂਸਾ ਨੇ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਸਾਰੀ ਲਿਸਟ ਤਿਆਰ ਕਰਕੇ ਪਾਰਟੀ ਦੇ ਮੁੱਖ ਦਫਤਰ ਨੂੰ ਭੇਜਣਾ ਯਕੀਨੀ ਬਣਾਉਣ, ਤਾਂ ਜੋ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਸਕੇ? ਇਸ ਮੌਕੇ ਚੌਧਰੀ ਸੁਰਜੀਤ ਕੋਹਲੀ ਸਰਕਲ ਪ੍ਰਧਾਨ ਜ਼ੋਨ ਰੱਤੇਵਾਲ, ਮਾਸਟਰ ਦੇਵ ਰਾਜ ਸਰਕਲ ਪ੍ਰਧਾਨ ਜ਼ੋਨ ਪੋਜੇਵਾਲ, ਸ਼ੰਮੀ ਉਧਨਵਾਲ ਸਰਕਲ ਪ੍ਰਧਾਨ ਜ਼ੋਨ ਟਕਾਰਲਾ, ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਜ਼ੋਨ ਗੜ੍ਹੀ ਕਾਨੂੰਗੋਂ, ਪਰਮਜੀਤ ਸਰਕਲ ਪ੍ਰਧਾਨ ਜ਼ੋਨ ਰੈਲ ਮਾਜਰਾ, ਪਵਨ ਕੁਮਾਰ ਕੁੱਕੜਸੂਹਾ ਸਰਕਲ ਪ੍ਰਧਾਨ ਮਾਲੇਵਾਲ ਕੰਢੀ, ਮੋਹਣ ਸਿੰਘ ਟੱਪਰੀਆਂ ਸਰਕਲ ਪ੍ਰਧਾਨ ਬਛੌੜੀ, ਰਾਣਾ ਰਣਦੀਪ ਸਿੰਘ ਕੌਂਸ਼ਲ ਪ੍ਰਧਾਨ ਸਰਕਲ ਬਲਾਚੌਰ, ਗੁਰਦੀਪ ਸਿੰਘ ਸਰਕਲ ਪ੍ਰਧਾਨ ਮਜਾਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ?? ਇਸ ਮੌਕੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਮਣੇਵਾਲ, ਰਣਵੀਰ ਸਿੰਘ ਭੱਟੀ ਮੀਤ ਪ੍ਰਧਾਨ ਐਸ.ਸੀ ਵਿੰਗ ਪੰਜਾਬ, ਪ੍ਰਦੀਪ ਸਿੰਘ, ਸ਼ੰਕਰ ਸਰਪੰਚ ਮੀਤ ਪ੍ਰਧਾਨ ਬੀ.ਸੀ ਵਿੰਗ, ਗੋਪੀ ਢੀਂਡਸਾ ਅਤੇ ਹੋਰ ਬਹੁ ਗਿਣਤੀ ਸ਼ਖਸੀਅਤਾਂ ਹਾਜ਼ਰ ਸਨ |