31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐਮ. ਏ. ਅੰਗਰੇਜ਼ੀ ਵਿਦਿਆਰਥੀਆਂ ਦੀ ਜੀ. ਐਨ. ਡੀ. ਯੂ. ਵਿਚ ਸ਼ਾਨਦਾਰ ਪ੍ਰਾਪਤੀ

Ad Position 21
No active advertisement
ਅਜੀਤ ਡੈਸਕ 21-05-2026
ਬੰਗਾ, 20 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਦਸੰਬਰ 2025 ਵਿਚ ਹੋਈਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਮਾਣ ਵਧਾਇਆ ਹੈ | ਐਮ. ਏ. ਅੰਗਰੇਜ਼ੀ ਸਮੈਸਟਰ-3 ਦੀਆਂ ਵਿਦਿਆਰਥਣਾਂ ਪਰਵਿੰਦਰ ਕੌਰ ਤੇ ਜਸਦੀਪ ਕੌਰ ਨੇ ਯੂਨੀਵਰਸਿਟੀ ਵਿਚ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਐਸ. ਬੀ. ਐਸ. ਨਗਰ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੀ ਇਸ ਵਿਸ਼ੇਸ਼ ਉਪਲਬਧੀ ਨਾਲ ਕਾਲਜ ਤੇ ਅੰਗਰੇਜ਼ੀ ਵਿਭਾਗ ਦਾ ਨਾਂਅ ਹੋਰ ਰੌਸ਼ਨ ਹੋਇਆ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕੀਤੀ | ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਰਾਜੇਸ਼ ਕੁਮਾਰ ਸ਼ਰਮਾ ਨੇ ਵੀ ਖੁਸ਼ੀ ਜ਼ਾਹਰ ਕਰਦਿਆਂ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ, ਪਰਵਿੰਦਰ ਕੌਰ ਤੇ ਜਸਦੀਪ ਕੌਰ ਨੇ ਨਾ ਸਿਰਫ਼ ਵਿਭਾਗ ਸਗੋਂ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪ੍ਰੋ. ਕਿਸ਼ੋਰ ਕੁਮਾਰ, ਪ੍ਰੋ. ਓਾਕਾਰ ਸਿੱਧੂ ਤੇ ਪ੍ਰੋ. ਪ੍ਰੀਤ ਕੰਵਲ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦੇ ਬਰਸੀ ਸਮਾਗਮ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ 28ਵਾਂ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਜਾਵੇਗਾ
Ad Position 24