31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਡੈਰਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 21-05-2026
ਬੰਗਾ, 20 ਮਈ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਐਸ.ਐਨ ਕਾਲਜ਼ ਬੰਗਾ ਵਿੱਚ ਆਯੋਜਿਤ ਰਾਜ ਪੱਧਰੀ 5ਵੀਂ ਐਸ.ਕੇ.ਐਸ.ਏ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜਮਾਤ 8ਵੀਂ ਦੀ ਵਿਦਿਆਰਥਣ ਸਹਿਜਪ੍ਰੀਤ ਨੇ ਆਪਣੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ | ਜਦਕਿ ਜਮਾਤ ਤੀਜੀ ਦੀ ਵਿਦਿਆਰਥਣ ਗੁਰਸੀਰਤ ਕੌਰ, ਜਮਾਤ 6ਵੀਂ ਦੇ ਵਿਦਿਆਰਥੀ ਹਰਜਸ ਸਿੰਘ ਅਤੇ ਮੇਧਾਂਸ਼ ਅਨੰਦ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ | ਕਾਂਸੇ ਦੇ ਤਗਮੇ ਜਿੱਤਣ ਵਾਲਿਆਂ ਵਿੱਚ ਨਾਨਕ ਸ਼ਰਮਾ, ਵਾਹੇਨੂਰ ਸਿੰਘ, ਜਮਾਤ ਦੂਜੀ ਦੇ ਕਬੀਰ ਸਿੰਘ, ਜਮਾਤ ਦੂਜੀ ਦੇ ਮਨਰਾਜ ਸਿੰਘ ਬਸੀ, ਜਮਾਤ 6ਵੀਂ ਦੇ ਗੈਰੀ ਸਿੰਘ, ਅਵਨੀਤ ਸੰਧੂ, ਜਮਾਤ ਤੀਜੀ ਦੇ ਰੇਯਾਂਸ਼ ਸੁੰਡਾ, ਕਨਿਸ਼ ਟੰਡਨ, ਜਮਾਤ 6ਵੀਂ ਦੀ ਐਲਵਿਨ ਕੌਰ ਅਤੇ ਜਸਨੂਰ ਕੌਰ ਸ਼ਾਮਲ ਰਹੇ | ਸਕੂਲ ਦੀ ਪਿ੍ੰਸੀਪਲ ਨੀਨਾ ਭਾਰਦਵਾਜ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੂਪ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਵੱਲੋਂ ਸਾਰੇ ਖਿਡਾਰੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਹਰਸਿਮਰਨ ਕੌਰ ਲੋਹਟ ਦਾ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਕਰਕੇ ਮੱਧ ਵਰਗ ਦਾ ਲੱਕ ਟੁੱਟਿਆ-ਬਿ੍ਗੇਡੀਅਰ ਰਾਜ ਕੁਮਾਰ
Ad Position 24