ਰਾਹੋਂ, 20 ਮਈ (ਉਂਕਾਰ ਸਿੰਘ ਰਾਠੋਰ) -ਦੋਆਬਾ ਗਰੁੱਪ ਆਫ ਕਾਲਜ ਦੇ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਵਿਦਿਆਰਥਣ ਰਵਿੰਦਰ ਕੌਰ ਪੁੱਤਰੀ ਦਲਜੀਤ ਸਿੰਘ ਨੂੰ ਜੇ.ਈ.ਈ ਅਹੁਦੇ ਲਈ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਸਦੀ ਇਹ ਪ੍ਰਾਪਤੀ ਉਸਦੀ ਲਗਨ, ਲਗਾਤਾਰ ਮਿਹਨਤ ਅਤੇ ਆਪਣੇ ਲਕਸ਼ ਪ੍ਰਤੀ ਸਮਰਪਣ ਦਾ ਨਤੀਜਾ ਹੈ | ਇਸ ਮਾਣ ਵਾਲੇ ਮੌਕੇ 'ਤੇ ਦੋਆਬਾ ਗਰੁੱਪ ਆਫ ਕਾਲਜਿਜ਼ ਦੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਰਵਿੰਦਰ ਕੌਰ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ | ਉਨ੍ਹਾਂ ਨੇ ਉਸਦੀ ਸੱਚੀ ਮਿਹਨਤ ਦੀ ਸਰਾਹਨਾ ਕੀਤੀ ਅਤੇ ਉਸਦੇ ਉਜਲ ਅਤੇ ਕਾਮਯਾਬ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਸੰਸਥਾ ਲਈ ਮਾਣ ਦੀ ਗੱਲ ਹਨ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਕੇ ਉੱਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ |