ਨਵਾਂਸ਼ਹਿਰ, 20 ਮਈ (ਦੀਦਾਰ ਸਿੰਘ ਸ਼ੇਤਰਾ)-ਬੀਤੇ ਦਿਨੀਂ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸ਼ਹਿਰ ਕਾਰਟਰੇਟ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਬੱਚੇ-ਬੱਚੀਆਂ ਤੇ ਨੌਜਵਾਨ ਵਿਦਿਆਰਥੀਆਂ ਨੂੰ ਦਸਤਾਰ, ਕੇਸਕੀ ਅਤੇ ਦੁਮਾਲਾ ਸਜਾਉਣ ਦੇ ਅਭਿਆਸ ਕੈਂਪ ਲਾਉਣ ਉਪਰੰਤ 'ਦਸਤਾਰ ਸਜਾਉਣ ਮੁਕਾਬਲੇ' ਕਰਵਾਏ ਜਾਂਦੇ ਹਨ | ਇਸ ਸੰਬੰਧੀ ਪਿਆਰਾ ਸਿੰਘ ਨਵਾਂਸ਼ਹਿਰ ਨੇ ਅਜੀਤ ਨੂੰ ਦੱਸਿਆ ਕਿ ਇਸੇ ਲੜੀ 'ਚ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ ਦੀ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ 'ਦਸਤਾਰ ਸਜਾਉਣ ਮੁਕਾਬਲਾ' ਕਰਵਾਇਆ | ਇਸ ਮੁਕਾਬਲੇ ਵਿਚ ਵੱਖ-ਵੱਖ ਗਰੁੱਪਾਂ ਦੇ 42 ਪ੍ਰਤੀਯੋਗੀਆਂ ਬੱਚੇ ਬੱਚੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਬਾਅਦ ਵਿਚ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਨਮੁਖ ਸਨਮਾਨਿਤ ਕੀਤਾ | ਮੁਕਾਬਲਿਆਂ ਦਾ ਸੰਚਾਲਨ ਸ. ਦਲਜੋਤ ਸਿੰਘ ਤੇ ਪਰਮਿੰਦਰ ਸਿੰਘ ਨੇ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਇੰਦਰਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਕਮੇਟੀ ਸਰਪ੍ਰਸਤ ਗੁਦਾਵਰ ਸਿੰਘ, ਚੇਅਰਮੈਨ ਬਰਜਿੰਦਰ ਸਿੰਘ, ਸਾਬਕਾ ਕਮੇਟੀ ਪ੍ਰਧਾਨ ਜਤਿੰਦਰ ਸਿੰਘ, ਪਿਆਰਾ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਪਿ੍ਤਪਾਲ ਸਿੰਘ, ਗੁਰਪਾਲ ਸਿੰਘ ਅਦਾਰਾ ਸਬਜੀ ਮੰਡੀ, ਦਸਤਾਰ ਟਰੇਨਰ ਅੰਮਿ੍ਤਪਾਲ ਸਿੰਘ ਕਾਰਟਰੇਟ ਤੇ ਸਰਬਜੀਤ ਸਿੰਘ ਖਾਲਸਾ ਨਿਊਯਾਰਕ, ਪਿ੍ਤਪਾਲ ਸਿੰਘ ਦਿਹਾਣਾ ਤੇ ਮਾਸਟਰ ਗੁਰਚਰਨ ਸਿੰਘ ਬਸਿਆਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |