ਮੱਲਪੁਰ ਅੜਕਾਂ, 20 ਮਈ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਇਕ ਸਾਦਾ ਸਮਾਗਮ ਕਰਵਾਇਆ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਦੱਸਿਆ ਕਿ ਭੀਣ ਸਕੂਲ ਵਿਚ ਸੇਵਾਵਾਂ ਨਿਭਾ ਚੁੱਕੇ ਜੋਗਾ ਸਿੰਘ ਜੋ ਹੁਣ ਉਹ ਵਿਦੇਸ਼ ਵਿਚ ਰਹਿੰਦੇ ਹਨ ਉਹਨਾ ਨੇ ਆਪਣੀ ਨੇਕ ਕਮਾਈ 'ਚੋਂ ਪੋਤਿਆਂ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਕੂਲ ਨੂੰ 10,000 ਦੀ ਰਾਸ਼ੀ ਭੇਟ ਕੀਤੀ | ਉਨ੍ਹਾਂ ਨੇ ਯਕੀਨ ਦਿਵਾਇਆ ਕਿ ਭਵਿੱਖ 'ਚ ਵੀ ਉਹ ਇਸੇ ਤਰ੍ਹਾਂ ਹੀ ਸਹਿਯੋਗ ਦਿੰਦੇ ਰਹਿਣਗੇ ਅਤੇ ਸਕੂਲ ਦੀ ਬਦਲਦੀ ਨੁਹਾਰ ਦੀ ਭਰਪੂਰ ਪ੍ਰਸੰਸਾ ਕੀਤੀ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਧੰਨਵਾਦ ਕੀਤਾ | ਇਸ ਮੌਕੇ ਮਾਸਟਰ ਕੁਲਵਿੰਦਰ ਸਿੰਘ ਢੇਸੀ, ਮਾਸਟਰ ਦੀਪ ਸਿੰਘ ਢੇਸੀ ਤੇ ਅਮਨਦੀਪ ਸਿੰਘ, ਰਾਕੇਸ਼ ਰਾਣੀ, ਸੰਜੀਵ ਕੁਮਾਰ ਤੇ ਅੰਜਨਾ ਹਾਜ਼ਰ ਸਨ |