30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰੂ ਰਾਮਦਾਸ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ

Ad Position 21
No active advertisement
ਅਜੀਤ ਡੈਸਕ 21-05-2026
ਸਾਹਲੋਂ, 20 ਮਈ (ਜਰਨੈਲ ਸਿੰਘ ਨਿੱਘ੍ਹਾ)-ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਦਾ 12ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੀ ਬਾਰ੍ਹਵੀਂ ਜਮਾਤ ਵਿਚ ਕੁੱਲ 55 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ, ਜੋ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕੀਤੇ | ਜਿਸ 'ਚ ਆਰਟਸ ਗਰੁੱਪ ਦੀ ਵਿਦਿਆਰਥਣ ਕੁਮਾਰੀ ਤਾਨੀ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਕਿਰਨਜੋਤ ਕੌਰ ਨੇ 94.2 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਅਤੇ ਮਨਪ੍ਰੀਤ ਕੌਰ ਨੇ 89.4 ਫ਼ੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਗਰੁੱਪ ਦੀ ਵਿਦਿਆਰਥਣ ਜਸਮੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਪ੍ਰੀਤ ਕੌਰ ਨੇ 82.6 ਫ਼ੀਸਦੀ ਅੰਕ ਹਾਸਿਲ ਕਰਕੇ ਦੂਸਰਾ ਅਤੇ ਅਮਨਪ੍ਰੀਤ ਸਿੰਘ ਨੇ 81.6 ਫ਼ੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਾਇੰਸ ਗਰੁੱਪ ਦੀ ਵਿਦਿਆਰਥਣ ਸੁਖਲੀਨ ਕੌਰ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਕਮਲ ਸਿੰਘ ਨੇ 85.2 ਫ਼ੀਸਦੀ ਅੰਕ ਹਾਸਿਲ ਕਰਕੇ ਦੂਸਰਾ ਅਤੇ ਹਰਲੀਨ ਕੌਰ ਨੇ 83.6 ਫ਼ੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਵਲੋਂ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਇਸ ਪ੍ਰਾਪਤੀ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਬੱਝਦਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਅਮਨ ਸੈਣੀ ਤੇ ਵਾਈਸ ਪਿ੍ੰਸੀਪਲ ਡਾ. ਰੁਪਿੰਦਰਜੀਤ ਸਿੰਘ ਬੱਲ ਵਲੋਂ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਕਾਮਯਾਬ ਹੋਣ ਲਈ ਅਸ਼ੀਰਵਾਦ ਦਿੱਤਾ ਗਿਆ | ਇਸ ਮੌਕੇ ਸਮੂਹ ਸਕੂਲ ਅਧਿਆਪਕ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ 'ਚ ਖੇਡਾਂ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ-ਸਰਪੰਚ ਪਰਮਜੀ... ਅਗਲੀ ਖ਼ਬਰ ਜੋਗਾ ਸਿੰਘ ਚੂਹੜਪੁਰ ਵਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ
Ad Position 24