30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਤਿਗੁਰੂ ਰਵਿਦਾਸ ਸਭਾ ਬੈੱਡਫੋਰਡ ਯੂ. ਕੇ. ਵਲੋਂ ਸਾਈਾ ਪੱਪਲ ਸ਼ਾਹ ਭਰੋ ਮਜਾਰਾ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 21-05-2026
ਔੜ/ਝਿੰਗੜਾਂ, 20 ਮਈ (ਕੁਲਦੀਪ ਸਿੰਘ ਝਿੰਗੜ)-ਰਵਿਦਾਸ ਸਭਾ ਬੈੱਡਫੋਰਡ ਇੰਗਲੈਂਡ ਦੇ ਗੁਰੂਘਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਹਨਾਂ ਦੇ ਜੀਵਨ 'ਤੇ ਵਿਚਾਰਧਾਰਾ ਨੂੰ ਸਮਰਪਿਤ ਧਾਰਮਿਕ ਦੀਵਾਨਾਂ ਵਿਚ ਭਾਈ ਹਰਬੰਸ ਸਿੰਘ ਖਨੌੜੀ ਤੇ ਭਾਈ ਬਲਵੀਰ ਸਿੰਘ ਰਾਹੋਂ ਵਾਲਿਆਂ ਦੇ ਜਥੇ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਥੇ ਇਸ ਸਮਾਗਮ ਵਿੱਚ ਵਿਦੇਸ਼ ਵਿੱਚ ਬੈਠੇ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਪ੍ਰਬੰਧਕ ਸੇਵਾਦਾਰਾਂ ਦੇ ਸੱਦੇ 'ਤੇ ਭਾਰਤ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਈਾ ਪੱਪਲ ਸ਼ਾਹ ਭਰੋ ਮਜਾਰਾ ਪ੍ਰਧਾਨ ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਵਲੋਂ ਵੀ ਰੂਹਾਨੀ ਸਤਿਸੰਗ ਕਰਕੇ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਮਿਸ਼ਨ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਸਵਿੰਦਰ ਕੁਮਾਰ ਨਿਗਾਹ ਤੇ ਸਮੂਹ ਪ੍ਰਬੰਧਕਾਂ ਵੱਲੋਂ ਰਾਗੀ ਜਥਿਆਂ ਤੇ ਸਾਈਾ ਪੱਪਲ ਸ਼ਾਹ ਭਰੋ ਮਜਾਰਾ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਸਾਈਾ ਪੱਪਲ ਸ਼ਾਹ ਭਰੋ ਮਜਾਰਾ ਵਾਲਿਆਂ ਨੇ ਵਿਦੇਸ਼ ਤੋਂ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਘਰ ਯੂ.ਕੇ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਦਿੱਤੇ ਗਏ ਮਣਾਂਮੂੰਹੀਂ ਪਿਆਰ ਸਤਿਕਾਰ ਨੂੰ ਹਮੇਸ਼ਾ ਆਪਣੇ ਦਿਲ ਵਿਚ ਵਸਾ ਕੇ ਰੱਖਾਂਗਾ | ਇਸ ਮੌਕੇ ਹੰਸ ਰਾਜ ਉਪ ਪ੍ਰਧਾਨ, ਪਿ੍ਥਵੀ ਰਾਜ ਜਨਰਲ ਸਕੱਤਰ, ਬਿੰਦਰ ਭਰੋਲੀ, ਖਜਾਨਚੀ, ਦਿਲਬਾਗ ਬੰਗੜ, ਨੰਜੂ ਰਾਮ ਪਾਲ, ਮੋਹਨ ਲਾਲ ਟੂਰਾ, ਸਚਦੇਵ ਗੋਲਡੀ, ਪਵਨ ਕੁਮਾਰ, ਰਾਮ ਮੂਰਤੀ, ਪਰਮਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ | ਅੰਤ ਵਿੱਚ ਸਟੇਜ ਸਕੱਤਰ ਦੀ ਵੱਡੀ ਜੁੰਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਨਾਮਵਰ ਗੀਤਕਾਰ ਬਿੰਦਰ ਭਰੋਲੀ ਤੇ ਪ੍ਰਧਾਨ ਜਸਵਿੰਦਰ ਕੁਮਾਰ ਨਿਗਾਹ ਵਲੋਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਤੇ ਸਹਿਯੋਗੀ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ 'ਚ ਖੇਡਾਂ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ-ਸਰਪੰਚ ਪਰਮਜੀ...
Ad Position 24