ਨਵਾਂਸ਼ਹਿਰ, 21 ਮਈ (ਜਸਬੀਰ ਸਿੰਘ ਨੂਰਪੁਰ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ, ਅਤੇ ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਦੀਆਂ ਹਦਾਇਤਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਮਹਿਰਮਪੁਰ, ਗਰਚਾ, ਬਹਾਰਾਂ, ਮਾਹਿਲ ਖੁਰਦ, ਉੜਾਪੜ ਵਿਖੇ ਕੁਲਵੰਤ ਸਿੰਘ ਧੀਰ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਦੁਰਗਾਪੁਰੀਆ ਵਲੋਂ ਪਿੰਡਾਂ, ਪਿੰਡਾਂ ਦੇ ਸਕੂਲਾਂ ਵਿਚ ਪੰਪਲੇਟ ਵੰਡੇ ਅਤੇ ਇਸ ਤੋਂ ਇਲਾਵਾ ਬਾਲ ਵਿਆਹ ਦੀ ਮਨਾਹੀ ਅਤੇ ਰੋਕਥਾਮ ਬਾਰੇ ਕਾਨੂੰਨੀ ਜਾਗਰੂਕਤਾ ਪੈਦਾ ਕਰਨਾ, ਬਾਲ ਵਿਆਹ ਦੇ ਕਾਨੂੰਨ ਸੰਬੰਧੀ ਜਾਗਰੂਕ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਘਰੇਲੂ ਹਿੰਸਾ ਐਕਟ, ਕੰਮ ਵਾਲੀ ਥਾਂ 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਰੋਕਥਾਮ, ਮਨਾਹੀ ਤੇ ਨਿਵਾਰਣ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ, ਸ. ਭ. ਸ ਨਗਰ ਤੇ ਲੋਕਾਂ ਨੂੰ ਕਿਹਾ ਗਿਆ ਕਿ ਲੰਬਿਤ ਕੇਸ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ | ਇਸੇ ਤਰ੍ਹਾਂ ਕੁਲਵੰਤ ਸਿੰਘ ਧੀਰ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਵਲੋਂ ਪਿੰਡਾਂ ਸਕੂਲਾਂ 'ਚ ਪੰਪਲੇਟ ਵੰਡੇ ਅਤੇ ਲੋਕਾਂ ਨੂੰ ਸਕੂਲਾਂ 'ਚ ਜਾਗਰੂਕ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਦੇ ਹੋਏ ਕਿਹਾ ਕਿ ਘਰ-ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਗਮ 2026, 21 ਅਪ੍ਰੈਲ 2026 ਤੋਂ ਚਲਾਈ ਗਈ ਹੈ | ਜਿਸ ਦੇ ਤਹਿਤ ਸੁਪਰੀਮ ਕੋਰਟ ਆਫ ਇੰਡੀਆ ਵਲੋਂ 21 ਅਗਸਤ, 22 ਅਗਸਤ, 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ | ਇਸ ਵਿਸ਼ੇਸ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ 'ਚ ਲੰਬਿਤ ਮਾਮਲਿਆਂ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣਾ ਹੈ |