28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਲਾਕ ਸੰਮਤੀ ਬੰਗਾ ਦੀ ਚੇਅਰਪਰਸਨ ਸਤਿੰਦਰ ਕੌਰ ਨੂਰਪੁਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-05-2026
ਬੰਗਾ, 21 ਮਈ (ਸੁਰਿੰਦਰ ਸਿੰਘ ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੱਖਪੁਰ ਵਿਖੇ ਸ੍ਰੀਮਤੀ ਸਤਿੰਦਰ ਕੌਰ ਨੂਰਪੁਰ ਚੇਅਰਪਰਸਨ ਬਲਾਕ ਸੰਮਤੀ ਬੰਗਾ ਦੇ ਸਨਮਾਨ ਵਿੱਚ ਇੱਕ ਪ੍ਰਭਾਵਸ਼ਾਲੀ ਤੇ ਵਿਸ਼ੇਸ਼ ਸਨਮਾਨ ਸਮਾਗਮ ਕਰਾਇਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪੰਚਾਇਤ ਸਕੱਤਰਾਂ ਨੂੰ ਇਸ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੁਰੰਤ ਨੇਪਰੇ ਚੜ੍ਹਾਉਣ ਦੀ ਕਾਰਵਾਈ ਹਿੱਤ ਹਦਾਇਤਾਂ ਕਰ ਦਿੱਤੀਆਂ ਗਈਆਂ | ਸਾਡਾ ਟੀਚਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਲਹਿਰ ਚਲਾਉਂਦਿਆਂ ਉਨ੍ਹਾਂ ਦੀ ਕਾਇਆ ਕਲਪ ਕਰਨ ਦਾ ਹੈ | ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪਿੰਡਾਂ ਦੇ ਵੱਖ-ਵੱਖ ਅਧੂਰੇ ਪਏ ਅਤੇ ਲੋੜੀਂਦੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਨੂੰ ਤੁਰੰਤ ਬਣਾਉਣ ਦੀ ਮੁਹਿੰਮ ਵੀ ਪੰਜਾਬ ਸਰਕਾਰ ਵਲੋਂ ਅਰੰਭ ਕੀਤੀ ਜਾ ਚੁੱਕੀ ਹੈ | ਇਨ੍ਹਾਂ ਨੂੰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਅਤੇ ਪਤਵੰਤਿਆਂ 'ਚ ਜਗਤਾਰ ਲਾਲ ਚੋਪੜਾ, ਮੱਖਣ ਚੰਦ ਸਾਬਕਾ ਸਰਪੰਚ, ਸ. ਕਮਲਦੀਪ ਸਿੰਘ ਨੰਬਰਦਾਰ, ਬਲਵੀਰ ਰਾਮ ਸਾਬਕਾ ਪੰਚ, ਹਰਿੰਦਰ ਸਿੰਘ ਮੌਜੂਦਾ ਪੰਚ, ਜਸਪਾਲ ਸਾਬਕਾ ਪੰਚ, ਪ੍ਰੇਮ ਲਾਲ, ਕਰਮਜੀਤ ਕੌਰ, ਹਰਜੀਤ ਕੌਰ, ਰਣਜੀਤ ਕੌਰ, ਰਾਜਵਿੰਦਰ ਕੌਰ, ਆਸ਼ਾ ਰਾਣੀ, ਅੰਜੂ ਬਾਲਾ, ਸੰਦੀਪ ਕੁਮਾਰੀ, ਰਾਜਵਿੰਦਰ ਕੌਰ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਵਾਂਸ਼ਹਿਰ ਨਗਰ ਕੌਂਸਲ ਦੀ ਚੋਣ ਵਿਕਾਸ ਦੇ ਮੁੱਦੇ 'ਤੇ ਲੜੀ ਜਾ ਰਹੀ - ਰਾਜਵਿੰਦਰ ਸਿੰਘ ਲੱਕੀ... ਅਗਲੀ ਖ਼ਬਰ ਜੀ. ਐਨ. ਏ. ਵਲੋਂ ਬਹਿਰਾਮ 'ਚ ਮੈਡੀਕਲ ਜਾਂਚ ਕੈਂਪ ਅੱਜ
Ad Position 24