28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਚੋਣਾਂ ਤੋਂ ਬਾਅਦ ਭਾਜਪਾ ਵਲੋਂ ਤੇਲ ਕੀਮਤਾਂ 'ਚ ਵਾਧਾ ਕਰਨਾ ਬਹੁਤ ਮੰਦਭਾਗਾ-ਸਤਨਾਮ ਜਲਾਲਪੁਰ

Ad Position 21
No active advertisement
ਅਜੀਤ ਡੈਸਕ 22-05-2026
ਕਾਠਗੜ੍ਹ, 21 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਸਤਨਾਮ ਜਲਾਲਪੁਰ ਨੇ ਵੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਨਾਕਾਮ ਵਿਦੇਸ਼ ਨੀਤੀ ਤੇ ਸਿਆਸੀ ਮੌਕਾਪ੍ਰਸਤੀ ਦਾ ਖਮਿਆਜ਼ਾ ਆਮ ਨਾਗਰਿਕ ਭੁਗਤ ਰਹੇ ਹਨ | ਸਤਨਾਮ ਜਲਾਲਪੁਰ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿਆਸੀ ਲਾਹੇ ਲਈ ਚੋਣਾਂ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਦਬਾ ਕੇ ਰੱਖਿਆ, ਪਰ ਹੁਣ ਸੱਚਾਈ ਸਾਹਮਣੇ ਆ ਰਹੀ ਹੈ | ਕੇਂਦਰ ਦੀਆਂ ਵਿਨਾਸ਼ਕਾਰੀ ਨੀਤੀਆਂ ਕਾਰਨ ਆਮ ਆਦਮੀ ਪੀੜਤ ਹੈ | ਮਹਿੰਗਾਈ ਤੇ ਬੇਰੁਜ਼ਗਾਰੀ ਪਹਿਲਾਂ ਹੀ ਇਤਿਹਾਸਕ ਉੱਚ ਪੱਧਰ 'ਤੇ ਹੈ, ਅਤੇ ਹੁਣ ਤੇਲ ਦੀਆਂ ਵਧਦੀਆਂ ਕੀਮਤਾਂ ਗਰੀਬ ਤੇ ਮੱਧ ਵਰਗ ਨੂੰ ਹੋਰ ਕੁਚਲ ਦੇਣਗੀਆਂ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਵੋਟਾਂ ਲੈਣ ਲਈ ਪਹਿਲਾਂ ਲੋਕਾਂ ਨੂੰ ਸ਼ਬਜਬਾਗ ਦਿਖਾ ਕੇ ਬਾਅਦ 'ਚ ਸਿਰਫ ਧੋਖੇ ਤੋਂ ਸਵਾਹ ਹੋਰ ਕੁਝ ਨਹੀਂ ਦਿੱਤਾ, ਜਿਸ ਦਾ ਜਵਾਬ 2027 ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਲੋਕ ਦੇ ਦੇਣਗੇ |
Ad Position 22
No active advertisement
ਪਿਛਲੀ ਖ਼ਬਰ 60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਕਾਰ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਵਾਂਸ਼ਹਿਰ ਨਗਰ ਕੌਂਸਲ ਦੀ ਚੋਣ ਵਿਕਾਸ ਦੇ ਮੁੱਦੇ 'ਤੇ ਲੜੀ ਜਾ ਰਹੀ - ਰਾਜਵਿੰਦਰ ਸਿੰਘ ਲੱਕੀ...
Ad Position 24