ਕਟਾਰੀਆਂ, 21 ਮਈ (ਪ੍ਰੇਮੀ ਸੰਧਵਾਂ)-ਬੰਗਾ ਨਗਰ ਕੌਂਸਲ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ ਵਿਚ ਸੀਨੀਅਰ 'ਆਪ' ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ, ਪਰਮਿੰਦਰ ਸਿੰਘ ਪਿੰਦਾ ਸਾਬਕਾ ਸਰਪੰਚ ਮਕਸੂਦਪੁਰ, ਪ੍ਰਧਾਨ ਸੁਲੱਖਣ ਸਿੰਘ ਬੋਇਲ ਮਕਸੂਦਪੁਰ ਆਦਿ ਆਗੂਆਂ ਨੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪਿੰਡਾਂ ਸ਼ਹਿਰਾਂ ਦੇ ਵਿਕਾਸ ਕਾਰਜ ਬਿਨਾ ਕਿਸੇ ਮਤਭੇਦ ਤੋਂ ਜੰਗੀ ਪੱਧਰ 'ਤੇ ਕਰਵਾਏ ਤੇ ਅਧੂਰੇ ਰਹਿ ਗਏ ਵਿਕਾਸ ਵੀ ਜੰਗੀ ਪੱਧਰ 'ਤੇ ਹੋਣਗੇ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਤੇ ਐਸ. ਸੀ. ਕਮਿਸ਼ਨ ਪੰਜਾਬ ਦੀ ਵਾਇਸ ਚੇਅਰਪਰਸਨ ਮੈਡਮ ਹਰਜੋਤ ਕੌਰ ਲੋਹਟੀਆ ਆਦਿ 'ਆਪ' ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਜਿੰਨਾ ਮਰਜ਼ੀ 'ਆਪ' ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰੀ ਜਾਣ ਪਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ 'ਤੇ ਹੀ ਭਰੋਸਾ ਰੱਖਦਾ ਹੈ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ 26 ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਪਰਮਿੰਦਰ ਸਿੰਘ ਬੋਇਲ, ਸੁਖਵਿੰਦਰ ਸਿੰਘ ਅਨਮੋਲ, ਪ੍ਰਧਾਨ ਸੁਲੱਖਣ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ |