28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਈ ਸੰਗਤ ਸਿੰਘ ਖ਼ਾਲਸਾ ਬੰਗਾ ਵਿਖੇ ਅੱਖਾਂ ਦਾ ਮੈਡੀਕਲ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 22-05-2026
ਬੰਗਾ, 21 ਮਈ (ਧਰਮਵੀਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਥਿੰਦ ਆਈ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ 23 ਮਈ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਡਾ. ਪਰਦੀਪ ਸਿੰਘ ਤੇ ਡਾ. ਕੁਲਵਿੰਦਰ ਸਿੰਘ ਦੀ ਟੀਮ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਕੈਂਪ ਸਵੇਰ 10 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੀ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਸਕਦੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਅੱਖਾਂ ਦੀ ਜਾਂਚ ਸਮੇਂ-ਸਮੇਂ 'ਤੇ ਕਰਵਾਉਣ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਸਮਾਜ ਸੇਵਾ ਦੇ ਮੰਤਵ ਨਾਲ ਸਮੇਂ-ਸਮੇਂ 'ਤੇ ਅਜਿਹੇ ਸਿਹਤ ਕੈਂਪ ਲਗਾਏ ਜਾਂਦੇ ਹਨ ਤਾਂ ਕਿ ਆਰਥਿਕ ਤੌਰ 'ਤੇ ਕੰਮਜੋਰ ਵਰਗ ਨੂੰ ਲਾਭ ਮਿਲ ਸਕੇ ਅਤੇ ਅਤੇ ਸਿਹਤ ਸੰਬੰਧੀ ਜਾਗਰੂਕਤਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਲੋਂ 33 ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਅਗਲੀ ਖ਼ਬਰ ਵਿਕਾਸ ਕਾਰਜਾਂ ਵਾਸਤੇ ਸਮਾਜ ਸੇਵੀ ਜਥੇ. ਰਣਜੀਤ ਸਿੰਘ ਝਿੰਗੜ ਤੇ ਤੀਰਥ ਸਿੰਘ ਸ਼ੇਰਗਿੱਲ ਭਰਾਵਾਂ ਵਲੋਂ 51000 ਰੁਪਏ ਦੀ...
Ad Position 24