ਨਵਾਂਸ਼ਹਿਰ, 21 ਮਈ (ਜਸਬੀਰ ਸਿੰਘ ਨੂਰਪੁਰ)-ਗੁਲਪ੍ਰੀਤ ਸਿੰਘ ਔਲਖ ਆਈ. ਏ. ਐਸ. ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਵਿਖੇ ਪਲੇਸਮੈਂਟ ਕੈਂਪ ਲਗਾਇਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸੰਜੀਵ ਸ਼ਰਮਾ ਪੀ. ਸੀ. ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਵਲੋਂ ਪਲੇਸਮੈਂਟ ਕੈਂਪ 'ਚ ਪਹੁੰਚੇ ਨਿਯੋਜਕ ਹੈਲਥ ਕੈਂਪ ਇੰਡੀਆ ਲਿਮਟਿਡ ਅਤੇ ਪੁਖਰਾਜ ਹਰਬਲ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਸੰਦੀਪ ਕੁਮਾਰ ਪੀ. ਸੀ. ਐਸ. (ਏ) ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿਚ 58 ਪ੍ਰਾਰਥੀਆਂ ਵਲੋਂ ਭਾਗ ਲਿਆ ਅਤੇ 33 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ | ਅਧਿਕਾਰੀ ਵਲੋਂ ਦੱਸਿਆ ਗਿਆ ਕਿ ਭਵਿੱਖ ਵਿਚ ਵੀ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ | ਚਾਹਵਾਨ ਬੇਰੋਜਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਤੀਜੀ ਮੰਜਿਲ, ਡੀ. ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ |