28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਾਬਕਾ ਚੇਅਰਮੈਨ ਰਿੰਕੂ ਚਾਂਦਪੁਰੀ ਨੇ ਭਾਜਪਾ 'ਚ ਸ਼ਾਮਿਲ ਕਰਵਾਉਣ ਲਈ ਆਗੂਆਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-05-2026
ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਸਾਬਕਾ ਚੇਅਰਮੈਨ ਸਪੁੱਤਰ ਚੌਧਰੀ ਇੰਦਰਜੀਤ ਲੁੱਡੀ ਬੀਤੇ ਕੱਲ੍ਹ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਤੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ | ਇਸ ਸੰਬੰਧੀ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਪ੍ਰਰੇਣਾ ਸਦਕਾ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਤਰੱਕੀ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ | ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕੰਮ ਰਹੀ ਹੈ ਤੇ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਭਾਜਪਾ 'ਚ ਸ਼ਾਮਿਲ ਹੋਏ ਹਨ ਤੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਦੇ ਹੋਏ ਸਮਾਜ ਸੇਵਾ ਕਰਨਗੇ | ਉਨ੍ਹਾਂ ਕਿਹਾ 2027 ਵਿਚ ਪੰਜਾਬ ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਹੀ ਸਰਕਾਰ ਬਣੇਗੀ | ਉਨ੍ਹਾਂ ਚਰਨਜੀਤ ਸਿੰਘ ਬਰਾੜ ਦਾ ਵੀ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ ਜੋ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਬੀ. ਜੇ. ਪੀ. ਵਿਚ ਸ਼ਾਮਿਲ ਹੋਣ ਲਈ ਪ੍ਰੇਰਦੇ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਤੀਕਸ਼ਣ ਸੂਦ ਤੇ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਰਿੰਕੂ ਚਾਂਦਪੁਰੀ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮ ਆਗੂ ਵਜੋਂ ਵਿਚਰੇ ਸਨ ਤੇ ਫਿਰ ਅਕਾਲੀ ਦਲ ਪੁਨਰ ਸੁਰਜੀਤ ਵਿਚ ਵੀ ਰਹੇ ਤੇ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਅਜ਼ਾਦ ਉਮੀਦਵਾਰ ਵਜੋਂ ਲੜੇ ਸਨ | ਇਸ ਪਰਿਵਾਰ ਦਾ ਲੰਬੇ ਸਮੇਂ ਤੋਂ ਬਲਾਚੌਰ ਦੀ ਰਾਜਨੀਤੀ ਵਿਚ ਆਪਣਾ ਅਹਿਮ ਸਥਾਨ ਰਿਹਾ ਹੈ ਤੇ ਅੱਗੇ ਵੀ ਰਹੇਗਾ | ਵੈਸੇ ਤਾਂ ਰਿੰਕੂ ਚਾਂਦਪੁਰੀ ਦੇ ਪਹਿਲ਼ਾਂ ਤੋਂ ਹੀ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਦੇ ਬਹੁਤ ਹੀ ਨਜਦੀਕੀਆ 'ਚੋਂ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਮਿਤੀ 21, 22 ਤੇ 23 ਅਗਸਤ ਨੂੰ ਵਿਸ਼ੇਸ ਲੋਕ ਅਦਾਲਤ ਲੱਗੇਗੀ-ਪਰਦੇਸੀ ਅਗਲੀ ਖ਼ਬਰ ਪਿੰਡ ਜੀਂਦੋਵਾਲ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24