ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਤੇ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ, ਕਸ਼ਮੀਰ ਸਿੰਘ ਤੇ ਪੈਨਲ ਐਡਵੋਕੇਟ ਜਸ਼ਨਦੀਪ ਕੌਰ ਵਲੋਂ ਐਫ. ਸੀ. ਐਸ ਆਦਰਸ਼ ਸੀਨੀਅਰ ਸੈਕਡਰੀ ਸਕੂਲ ਨਵਾਂ ਗਰਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ਸੰਬੋਧਨ ਕਰਦਿਆਂ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਨੇ ਕਿਹਾ ਕਿ ਮੁਹਿੰਮ ਸਮਾਧਾਨ ਸਮਾਗਮ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ | ਜਿਸ ਦੇ ਤਹਿਤ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਮਿਤੀ 21, 22, 23 ਅਗਸਤ 2026 ਨੂੰ ਵਿਸ਼ੇਸ ਲੋਕ ਅਦਾਲਤ ਦਾ ਲਗਾਈ ਜਾਵੇਗੀ | ਇਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਦੱਸਿਆ ਕਿ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿਚ ਲੰਬਿਤ ਮਾਮਲਿਆ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀ ਨਿਪਟਾਰਾ ਕਰਵਾਉਣਾ ਹੈ | ਇਸ ਮੌਕੇ ਐਡਵੋਕੇਟ ਜਸ਼ਨਦੀਪ ਕੌਰ ਵਲੋਂ ਪੋਕਸੋ ਐਕਟ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸੈਮੀਨਾਰ ਦੇ ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦਾ ਧੰਨਵਾਦ ਕੀਤਾ |