15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 55 ਪਿੰਡਾਂ ਅੰਦਰ 11 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਦੇ ਮੈਦਾਨ ਤਿਆਰ ਕੀਤੇ ਜਾਣਗੇ-ਕਰਨਵੀਰ ਕਟਾਰੀਆ

Ad Position 21
No active advertisement
ਅਜੀਤ ਡੈਸਕ 23-05-2026
ਸੜੋਆ, 22 ਮਈ (ਬਲਵਿੰਦਰ ਨਾਨੋਵਾਲੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੀ ਜਵਾਨੀ ਨੂੰ ਖੇਡਾਂ ਤੇ ਕਸਰਤ ਨਾਲ ਜੋੜਨ ਲਈ ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਦੇ ਅਣਥਕ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਹਲਕੇ ਦੇ 55 ਪਿੰਡਾਂ ਅੰਦਰ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਕੈਫਿਆਂ ਵਿਚ ਬੈਠ ਕੇ ਸਮਾਂ ਬਿਤਾਉਣ ਦੀ ਬਜਾਏ ਆਪਣੇ ਜੀਵਨ ਦਾ ਕੀਮਤੀ ਸਮਾਂ ਪਿੰਡਾਂ ਦੇ ਖੇਡ ਸਟੇਡੀਅਮਾਂ ਵਿਚ ਬਿਤਾਉਣ | ਇਹ ਵਿਚਾਰ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਪੋਜੇਵਾਲ ਨੇ ਪਿੰਡ ਖਰੌੜ ਵਿਖੇ ਕਰਵਾਏ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਪਿੰਡ ਵਿਚ ਬਣਾਏ ਜਾ ਰਹੇ ਖੇਡ ਸਟੇਡੀਅਮ ਲਈ 8 ਲੱਖ ਰੁਪਏ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਣ ਸਮੇਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ, ਉਹ ਇਕ-ਇਕ ਕਰਕੇ ਪੂਰਾ ਕੀਤਾ ਗਿਆ ਤੇ ਸੂਬੇ ਦੇ ਲੋਕਾਂ ਦੇ ਜੋ ਵੀ ਆਧੂਰੇ ਕੰਮ ਹੋਣਗੇ, ਉਹ ਜਲਦ ਹੀ ਪੂਰੇ ਕੀਤੇ ਜਾਣਗੇ | ਇਸ ਮੌਕੇ ਬੀਬੀ ਕੁਲਦੀਪ ਕੌਰ ਸਰਪੰਚ ਪਿੰਡ ਖਰੌੜ ਤੇ ਸਮੁੱਚੇ ਪਿੰਡ ਵਾਸੀਆਂ ਨੇ ਪਿੰਡ ਦੇ ਖੇਡ ਸਟੇਡੀਅਮ ਲਈ 8 ਲੱਖ ਰੁਪਏ ਦਾ ਚੈੱਕ ਦੇਣ ਤੇ ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ, ਸਮੇਤ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਮਲਕੀਤ ਰਾਜ ਪੰਚ, ਕਰਨੈਲ ਰਾਮ ਪੰਚ, ਅਲਕਾ ਰਾਣੀ ਪੰਚ, ਸੁਨੀਤਾ ਦੇਵੀ ਪੰਚ, ਮੋਹਣ ਲਾਲ ਬੰਗੜ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਰਾਮ ਲਾਲ ਬੰਗੜ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਲਖਵਿੰਦਰ ਸਿੰਘ ਬੰਗੜ, ਗੁਰਮੀਤ ਸਿੰਘ, ਕੁਲਵੀਰ ਸਿੰਘ ਤੇ ਸੁਖਵਿੰਦਰ ਬੰਗੜ ਆਦਿ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਐਸ. ਸੀ ਭਾਗ ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਫ਼ਲਦਾਰ ਬੂਟਿਆਂ ਤੇ ਸਬਜ਼ੀਆਂ ਨੂੰ ਵਧਦੇ ਤਾਪਮਾਨ ਤੋਂ ਬਚਾਉਣਾ ਜ਼ਰੂਰੀ-ਸਹਾਇਕ ਡਾਇਰੈਕਟਰ
Ad Position 24