15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਐਮ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 23-05-2026
ਬੰਗਾ, 22 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਇਸ ਸੰਬੰਧੀ ਖੁਸ਼ੀ ਜਾਹਰ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਐਮ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਤੀਜੇ ਵਿਚੋਂ ਵਿਦਿਆਰਥਣ ਸਿਮਰਨਜੀਤ ਕੌਰ ਤੇ ਮਨਜੋਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਤੀਜਾ, ਜ਼ਿਲ੍ਹੇ ਵਿਚੋਂ ਪਹਿਲਾ ਤੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਅੰਮਿ੍ਤਪਾਲ ਕੌਰ ਨੇ 93.5 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਛੇਵਾਂ, ਜ਼ਿਲ੍ਹੇ 'ਚੋਂ ਦੂਸਰਾ ਅਤੇ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਜਗਰੂਪ ਕੌਰ ਨੇ 92.5 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਲੋਂ ਅੱਠਵਾਂ, ਜ਼ਿਲ੍ਹੇ 'ਚੋਂ ਤੀਸਰਾ ਅਤੇ ਜਮਾਤ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਇੰਚਾਰਜ ਡਾ. ਇੰਦੂ ਰਤੀ ਤੇ ਮੁਖੀ ਪ੍ਰੋ. ਦਿਲਨਵਾਜ਼ ਅਤੇ ਪ੍ਰੋ. ਸ਼ਾਕਸ਼ੀ ਦੇਵੀ, ਪ੍ਰੋ. ਨੀਤੂ ਸਿੰਘ, ਪ੍ਰੋ. ਜਸਪ੍ਰੀਤ ਕੌਰ ਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸੈਦਪੁਰ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੀ. ਐਸ. ਸੀ ਭਾਗ ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24