ਰਾਹੋਂ, 22 ਮਈ (ਉਂਕਾਰ ਸਿੰਘ ਰਾਠੋਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬੀਤੇ ਦਿਨੀ ਦਸਵੀਂ ਜਮਾਤ ਦੇ ਨਤੀਜੇ ਐਲਾਨ ਕੀਤੇ ਗਏ | ਜਿਸ ਵਿਚ ਸਰਕਾਰੀ ਹਾਈ ਸਕੂਲ ਸੈਦਪੁਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਮੁਖੀ ਸ੍ਰੀਮਤੀ ਅਜਿੰਦਰ ਵਿਰਦੀ ਨੇ ਦੱਸਿਆ ਕਿ ਕੁੱਲ 25 ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਵਿਚ ਬੈਠੇ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥਣ ਆਂਚਲ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਮਨਪ੍ਰੀਤ ਕੌਰ 85 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਹਿਰਵਾਸ਼ੀ ਨੇ 76 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਇਸ ਮੌਕੇ ਟਰਾਫੀਆਂ ਦਿੱਤੀਆਂ ਗਈਆਂ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਲਈ 2100, 1500, 1100 ਰੁਪਏ ਨਾਲ ਸਨਮਾਨਿਤ ਕੀਤਾ | ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਹੋਏ | ਮੁੱਖ ਅਧਿਆਪਕਾ ਨੇ ਸਮੂਹ ਸਟਾਫ ਵਿਦਿਆਰਥੀਆਂ ਨੂੰ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ ਐਸ. ਐਮ. ਸੀ. ਚੇਅਰਮੈਨ ਜਗਦੀਸ਼ ਰਾਮ, ਮੁਖਤਿਆਰ ਰਾਮ ਤੇ ਮਨਜੀਤ ਗੰਗੜ ਸ਼ਾਮਿਲ ਹੋਏ |