ਬਲਾਚੌਰ, 23 ਮਈ (ਨਰੇਸ਼ ਧੌਲ)-ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਜਿੱਥੇ ਆਏ ਦਿਨ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਖੁੱਲੇ੍ਹ ਗੱਫੇ ਵੰਡੇ ਜਾ ਰਹੇ ਹਨ, ਉਥੇ ਉਸੇ ਲੜੀ ਤਹਿਤ ਪਿੰਡ ਖੰਡੂਪੁਰ ਵਿਖੇ ਸਰਪੰਚ ਗੁਰਨਾਮ ਸਿੰਘ ਨੂੰ ਪਤਵੰਤਿਆਂ ਦੀ ਹਾਜ਼ਰੀ ਵਿਚ ਪਿੰਡ ਦੇ ਸ਼ਮਸ਼ਾਨਘਾਟ ਦੇ ਕਾਰਜ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ | ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਦਾ ਮੁੱਖ ਮੰਤਵ ਪਿੰਡਾਂ 'ਚ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਦੇ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਸ਼ਹਿਰਾਂ ਦੇ ਬਰਾਬਰ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨਾਂ ਦੇ ਖੇਡਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਉਣ ਵਾਲੇ ਸਮੇਂ ਦੌਰਾਨ ਸਮੁੱਚੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਵੱਡੀ ਤਰਜੀਹ ਦੇ ਕੇ ਪੂਰਾ ਕਰਵਾਇਆ ਜਾਵੇਗਾ | ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਪੰਚ, ਨੰਬਰਦਾਰ ਅਵਤਾਰ ਸਿੰਘ, ਜਗਤਾਰ ਸਿੰਘ ਬਿੱਟੂ, ਪਿਆਰਾ ਸਿੰਘ, ਬਲਿਹਾਰ ਸਿੰਘ ਬੈਂਸ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |