ਸਮੁੰਦੜਾ, 23 ਮਈ (ਤੀਰਥ ਸਿੰਘ ਰੱਕੜ)-ਸ਼੍ਰੋਮਣੀ ਅਕਾਲੀ ਦਲ (ਬਾ) ਵਲੋਂ ਨਿਸ਼ਾਨ ਸਿੰਘ ਭੰਬਰਾ ਮੈਂਬਰ ਬਲਾਕ ਸੰਮਤੀ ਜੋਨ ਸਮੁੰਦੜਾ ਨੂੰ ਹਲਕਾ ਗੜ੍ਹਸ਼ੰਕਰ ਤੋਂ ਅਕਾਲੀ ਦਲ ਯੂਥ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਨਾਲ ਪਾਰਟੀ ਨਾਲ ਜੁੜੇ ਹਲਕੇ ਦੇ ਨੌਜਵਾਨਾਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਨਿਸ਼ਾਨ ਸਿੰਘ ਨੇ ਪਾਰਟੀ ਹਾਈਕਮਾਨ ਤੇ ਵਿਸ਼ੇਸ਼ ਤੌਰ 'ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਹਲਕਾ ਇੰਚਾਰਜ ਗੜ੍ਹਸ਼ੰਕਰ, ਸਤਵਿੰਦਰਪਾਲ ਸਿੰਘ ਢੱਟ, ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ, ਸੀਨੀਅਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਸੀਨੀਅਰ ਅਕਾਲੀ ਆਗੂ, ਹਰਜੀਤ ਸਿੰਘ ਭਾਤਪੁਰ, ਗਿਆਨ ਸਿੰਘ ਸਮੁੰਦੜਾ ਅਤੇ ਜ਼ਿਲ੍ਹਾ ਯੂਥ ਜਥੇਬੰਦੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਭਲਾਈ ਨੀਤੀਆਂ ਅਤੇ ਸਤਾ 'ਚ ਹੁੰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਗਏ ਅਣਗਿਣਤ ਕੰਮਾਂ ਬਾਰੇ ਪਿੰਡ-ਪਿੰਡ ਜਾ ਕੇ ਚਾਨਣਾ ਪਾਇਆ ਜਾਵੇਗਾ |