29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਾਰੇ ਵੋਟਰਾਂ ਨੂੰ ਐਸ. ਆਈ. ਆਰ. ਤਹਿਤ ਇਨੋਮੀਰੇਸ਼ਨ ਫਾਰਮ ਭਰਨਾ ਹੋਵੇਗਾ ਜ਼ਰੂਰੀ-ਡੀ. ਸੀ.

Ad Position 21
No active advertisement
ਅਜੀਤ ਡੈਸਕ 24-05-2026
ਨਵਾਂਸ਼ਹਿਰ, 23 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹਾ ਸ. ਭ. ਸ. ਨਗਰ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੌਰਾਨ ਸਾਰੇ ਵੋਟਰਾਂ ਨੂੰ ਇਨੋਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੋਵੇਗਾ | ਜਿਨ੍ਹਾਂ ਵੋਟਰ ਦੁਆਰਾ ਇਨੋਮੀਰੇਸ਼ਨ ਫਾਰਮ ਨਹੀਂ ਭਰਿਆ ਜਾਵੇਗਾ | ਉਨ੍ਹਾਂ ਦਾ ਨਾਂਅ ਡਰਾਫਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੋਵੇਗਾ | ਉਨ੍ਹਾਂ ਇਸ ਸੰਬੰਧੀ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਪੂਰੇ ਪੰਜਾਬ ਵਿਚ ਅਤੇ ਇਸ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਵਿਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ. ਐਲ. ਓਜ਼ ਘਰੋਂ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ ਇਸ ਕਾਰਜ ਲਈ 615 ਬੀ. ਐਲ. ਓਜ਼, 62 ਸੁਪਰਵਾਈਜਰ, 03 ਚੋਣਕਾਰ ਰਜਿਸਟ੍ਰੇਸ਼ਨ ਅਫਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਐਸ. ਆਈ. ਆਰ. ਸੰਬੰਧੀ ਬੀ. ਐਲ. ਓਜ਼ ਨੂੰ ਟ੍ਰੇਨਿੰਗ ਦੇਣ ਤੇ ਹੋਰ ਤਿਆਰੀਆਂ ਸੰਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਤੇ ਅਯੋਗ ਵੋਟਰਾਂ ਨੂੰ ਵੋਟਰ ਸੂਚੀ ਬਾਹਰ ਕਰਨਾ ਹੈ | ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ | ਜਿਸ ਲਈ ਇਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਵੀਜ਼ਨ ਲਈ ਇਕ ਵੋਟਰ ਸੂਚੀ 2003 ਦਾ ਮਜੂਦਾ ਵੋਟਰ ਸੂਚੀ 2025 ਨਾਮ ਮੈਪਿੰਗ/ਮਾਲਣ ਕੀਤਾ ਜਾਣਾ ਹੈ | ਇਸ ਦੇ ਨਾਲ ਹੀ ਐਸ. ਆਈ. ਆਰ. ਬਾਰੇ ਹੋਰ ਜਾਣਕਾਰੀ ਦਿੰਦੀਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ | ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸੰਬੰਧੀ ਦਾਅਵੇ ਤੇ ਇਤਰਾਜ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾਣ ਸਕਦੇ ਹਨ | ਦਾਅਵੇ ਤੇ ਇਤਰਾਜ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ | ਜਿਲ੍ਹੇ ਵਿਚ ਪ੍ਰੀ-ਮੈਪਿੰਗ ਦੌਰਾਨ ਸਾਲ 2003 ਦੇ ਵੋਟਰ ਦਾ ਮਿਲਣ ਵੋਟਰ ਸੂਚੀ ਦੇ ਵੋਟਰ ਨਾਲ ਲਗਪਗ 89 ਫੀਸਦੀ ਮੁਕੰਮਲ ਕੀਤਾ ਜਾ ਚੁੱਕਾ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਹਲਕਾ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ-ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਇਮਾਨਦਾਰੀ ਜ਼ਿੰਦਾ ਹੈ.....
Ad Position 24