30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਲਾਚੌਰ ਹਲਕਾ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ-ਵਿਧਾਇਕਾ ਸੰਤੋਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 24-05-2026
ਜਾਡਲਾ, 23 ਮਈ (ਹਰਕੰਵਲ ਸਿੰਘ ਕੌਲਗੜ੍ਹ)-ਬਲਾਚੌਰ ਵਿਧਾਨ ਸਭਾ ਹਲਕੇ ਦੇ ਇਤਿਹਾਸ ਵਿਚ ਪਹਿਲੀ ਮਹਿਲਾ ਵਿਧਾਇਕ ਬਣੇ ਮੈਡਮ ਸੰਤੋਸ਼ ਕਟਾਰੀਆ ਨੇ ਦਾਅਵਾ ਕੀਤਾ ਹੈ ਕਿ ਹਲਕਾ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | 'ਅਜੀਤ' ਨਾਲ ਖ਼ਾਸ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਪੱਧਰ 'ਤੇ ਵੱਡੇ ਵਿਕਾਸ ਕਾਰਜ ਜ਼ੋਰਾਂ 'ਤੇ ਹਨ | ਫੰਡਾ ਦੀ ਕੋਈ ਕਮੀ ਨਹੀਂ ਹੈ | ਵਿਧਾਇਕਾ ਕਟਾਰੀਆ ਨੇ ਦੱਸਿਆ ਕਿ ਹਲਕੇ ਵਿਚ ਲਿੰਕ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸਾਰੀਆਂ ਸੜਕਾਂ ਦਾ ਕੰਮ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ | ਸਾਰੇ ਪਿੰਡਾਂ ਨੂੰ ਬਰਸਾਤ ਤੋਂ ਪਹਿਲਾਂ ਨਵੀਆਂ ਸੜਕਾਂ ਦੀ ਸੌਗਾਤ ਦਿੱਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 35 ਖੇਡ ਸਟੇਡੀਅਮ ਵੀ ਜਲਦੀ ਬਣ ਕੇ ਤਿਆਰ ਹੋ ਜਾਣਗੇ | ਇਸ ਤੋਂ ਇਲਾਵਾ ਪਿੰਡਾਂ ਵਿੱਚ ਜਿੰਮ ਦਾ ਨਿਰਮਾਣ ਵੀ ਵੱਡੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਵਿਧਾਇਕਾ ਨੇ ਦੱਸਿਆ ਕਿ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਤਿੰਨ ਰੂਪਾਂ ਵਿਚ ਜਾਣਿਆ ਜਾਂਦਾ ਹੈ ਕੰਡੀ, ਢਾਹਾਂ ਅਤੇ ਬੇਟ ਏਰੀਆ | ਤਿੰਨਾਂ ਖੇਤਰਾਂ ਦੇ ਪਿੰਡਾਂ ਵਿਚ ਇਕਸਾਰ ਵਿਕਾਸ ਦੇ ਕੰਮ ਹੋ ਰਹੇ ਹਨ | ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ | ਮੈਡਮ ਕਟਾਰੀਆ ਨੇ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਬਲਾਚੌਰ ਮੇਨ ਸੜਕ ਦੇ ਨਾਲ ਲੱਗਦੇ ਉਹ ਪਿੰਡ, ਜਿਨ੍ਹਾਂ ਨੂੰ ਕਦੇ ਇਕ ਖ਼ਾਸ ਪਾਰਟੀ ਦਾ ਗੜ੍ਹ ਕਿਹਾ ਜਾਂਦਾ ਸੀ, ਉੱਥੋਂ ਦੇ ਵਸਨੀਕ ਵਿਕਾਸ ਦੇ ਕੰਮਾਂ ਤੋਂ ਵਾਂਝੇ ਰਹੇ ਸਨ, ਉਥੇ ਹੁਣ ਵੱਡੀ ਪੱਧਰ 'ਤੇ ਕੰਮ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਹੀ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਮਜ਼ਬੂਤ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਤਾਂ ਜੋ ਬਲਾਚੌਰ ਹਲਕੇ ਦੀ ਨੁਹਾਰ ਬਦਲੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ-ਸਿਵਲ ਸਰਜਨ ਅਗਲੀ ਖ਼ਬਰ ਸਾਰੇ ਵੋਟਰਾਂ ਨੂੰ ਐਸ. ਆਈ. ਆਰ. ਤਹਿਤ ਇਨੋਮੀਰੇਸ਼ਨ ਫਾਰਮ ਭਰਨਾ ਹੋਵੇਗਾ ਜ਼ਰੂਰੀ-ਡੀ. ਸੀ.
Ad Position 24