30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਦਿ ਧਰਮ ਮੰਡਲ ਦੇ 100 ਸਾਲਾ ਸਥਾਪਨਾ ਸਮਾਗਮਾਂ ਸੰਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ-ਸੰਤ ਸੁਰਿੰਦਰ ਦਾਸ

Ad Position 21
No active advertisement
ਅਜੀਤ ਡੈਸਕ 24-05-2026
ਸੜੋਆ, 23 ਮਈ (ਬਲਵਿੰਦਰ ਨਾਨੋਵਾਲੀਆ)-ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਕੌਮ ਚੇਅਰਪਰਸਨ ਬੀਬੀ ਕਮਲੇਸ਼ ਕੌਰ ਘੇੜਾ ਤੇ ਕੌਮੀ ਪ੍ਰਧਾਨ ਐਲ. ਆਰ. ਵਿਰਦੀ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਪ੍ਰਬੰਧਕ ਕਮੇਟੀ ਖੁਰਾਲਗੜ੍ਹ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਦਿ ਧਰਮ ਮੰਡਲ ਦੇ 100 ਸਾਲਾਂ ਸਥਾਪਨਾ ਦਿਵਸ ਸੰਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 11, 12 ਜੂਨ ਨੂੰ ਕਰਵਾਏ ਜਾ ਰਹੇ ਸਮਾਗਮਾਂ ਸੰਬੰਧੀ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਵਿਚਾਰ ਸੰਤ ਸੁਰਿੰਦਰ ਦਾਸ ਪ੍ਰਧਾਨ ਤੇ ਨਾਜ਼ਰ ਰਾਮ ਮਾਨ ਚੇਅਰਮੈਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਕਰਨ ਸਮੇਂ ਸਮਾਗਮਾਂ ਸੰਬੰਧੀ ਪੋਸਟਰ ਜਾਰੀ ਕਰਨ ਸਮੇਂ ਪ੍ਰਗਟ ਕੀਤਾ | ਉਨ੍ਹਾਂ ਦੱਸਿਆ ਕਿ ਆਦਿ ਧਰਮ ਮੰਡਲ ਦੇ ਬਾਨੀ ਅਤੇ ਆਜ਼ਾਦੀ ਘੁਲਾਟੀਆ ਬਾਬੂ ਮੰਗੂਰਾਮ ਮੁਗੋਵਾਲੀਆ ਸਾਬਕਾ ਵਿਧਾਇਕ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾ ਉਸ ਸਮੇਂ ਦੀ ਲਾਹੌਰ ਵਿਧਾਨ ਸਭਾ ਵਿਚ ਆਪਣੇ ਬੈਠਣ ਲਈ ਮਿਲੀ ਕੁਰਸੀ ਨੂੰ ਆਪਣੇ ਸਿਰ 'ਤੇ ਰੱਖ ਕੇ ਇਸ ਗੱਲ ਦਾ ਅੰਗਰੇਜ਼ ਹਕੂਮਤ ਸਾਹਮਣੇ ਵਿਰੋਧ ਕੀਤਾ ਸੀ, ਕਿ ਮੈਂ ਕੁਰਸੀ ਕਿੱਥੇ ਰੱਖਾ, ਕਿਉਂਕਿ ਮੇਰੇ ਸਮਾਜ ਕੋਲ ਤਾਂ ਇਕ ਮਰਲਾ ਜ਼ਮੀਨ ਖ਼ਰੀਦਣ ਦਾ ਅਧਿਕਾਰ ਵੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਵਿਰੋਧ ਅਤੇ ਲੰਮੇ ਸੰਘਰਸ਼ ਤੋਂ ਬਾਅਦ ਸਮੁੱਚੇ ਬਹੁਜਨ ਸਮਾਜ ਨੂੰ ਬਾਬੂ ਮੰਗੂਰਾਮ ਮੁਗੋਵਾਲੀਆ ਤੇ ਸਾਥੀਆਂ ਨੇ ਜ਼ਮੀਨ ਖ਼ਰੀਦਣ ਦਾ ਅਧਿਕਾਰ ਲੈ ਕੇ ਦਿੱਤਾ ਸੀ | ਉਨ੍ਹਾਂ ਅੱਗੇ ਦੱਸਿਆ ਕਿ 11, 12 ਜੂਨ 1926 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੁਗੋਵਾਲ ਵਿਖੇ ਬਣਾਏ ਆਦਿ ਧਰਮ ਮੰਡਲ ਦੇ ਸਥਾਪਨਾ ਦਿਵਸ ਸੰਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ | ਸਮਾਗਮਾਂ ਸੰਬੰਧੀ ਪੋਸਟਰ ਜਾਰੀ ਕਰਨ ਸਮੇਂ ਸੰਤ ਕਰਮ ਚੰਦ, ਸੰਤ ਗਿਰਧਾਰੀ ਲਾਲ, ਸੰਤ ਦਿਆਲ ਚੰਦ ਬੰਗਾ, ਮਨਜੀਤ ਮੁਗੋਵਾਲੀਆ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਖੇ ਡਾ. ਹਰਭਜਨ ਸਿੰਘ ਕਰਨਾਣਾ ਹੋਏ ਵਿਦਿਆਰਥੀਆਂ ਦੇ ਰੂਬਰੂ ਅਗਲੀ ਖ਼ਬਰ ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ-ਸਿਵਲ ਸਰਜਨ
Ad Position 24