ਕਾਠਗੜ੍ਹ, 24 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੋਰਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ਜਦੋਂ ਉਹ ਗਸ਼ਤ ਕਰਦੇ ਹੋਏ ਕਾਠਗੜ੍ਹ ਮੋੜ ਗਏ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਸੁਖਦੇਵ ਸਿੰਘ ਵਾਸੀ ਸੋਨਾ ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ | ਕਾਠਗੜ੍ਹ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |