27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਲਾਨਾ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮਾਂ ਦੀ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-05-2026

ਨਵਾਂਸ਼ਹਿਰ, 24 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦਫ਼ਤਰ ਵਿਖੇ ਸਮੂਹ ਮੈਂਬਰਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਦੌਰਾਨ 8ਵੇਂ ਮਹਾਨ ਕੀਰਤਨ ਦਰਬਾਰ ਤੇ ਇਸ ਨਾਲ ਸੰਬੰਧਿਤ ਅਲੱਗ-ਅਲੱਗ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਇਸ ਸਾਲ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 14, 15 ਤੇ 16 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਇਸ ਨਾਲ ਸੰਬੰਧਿਤ ਅਲੱਗ-ਅਲੱਗ ਪਿੰਡਾਂ 'ਚ ਹੋਣ ਵਾਲੇ 20 ਕੁ ਦੇ ਕਰੀਬ ਗੁਰਮਤਿ ਸਮਾਗਮ ਅਕਤੂਬਰ ਮਹੀਨੇ ਵਿਚ ਕਰਵਾਏ ਜਾਣ ਬਾਰੇ ਵਿਚਾਰ ਕੀਤੀ ਗਈ | ਇਨ੍ਹਾਂ ਸਮਾਗਮਾਂ ਦੀਆਂ ਤਰੀਕਾਂ ਅਤੇ ਰੂਪ ਰੇਖਾ ਜਲਦੀ ਹੀ ਤਿਆਰ ਕਰ ਲਈ ਜਾਵੇਗੀ | ਮੀਟਿੰਗ ਦੌਰਾਨ ਕੀਰਤਨੀ ਜਥੇ, ਕਥਾ ਵਾਚਕ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨਾਲ ਸੰਪਰਕ ਕਰਨ ਲਈ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਪਿਛਲੇ ਸਾਲਾਂ ਦੀ ਤਰ੍ਹਾਂ ਪਿੰਡ-ਪਿੰਡ 'ਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਬੁਕਿੰਗ ਜਲਦੀ ਆਰੰਭ ਕਰਨ ਦਾ ਫ਼ੈਸਲਾ ਵੀ ਲਿਆ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੁਸਾਇਟੀ ਨਾਲ ਜੁੜੇ ਦੋ ਐਨ. ਆਰ. ਆਈ. ਵੀਰਾਂ ਜਿਨ੍ਹਾਂ ਵਿਚ ਯੂ. ਕੇ. ਨਿਵਾਸੀ ਅਜੀਤ ਸਿੰਘ ਤੇ ਕੈਨੇਡਾ ਨਿਵਾਸੀ ਰਘਵੀਰ ਸਿੰਘ ਸੰਘਾ ਦਾ ਵਿਸ਼ੇਸ਼ ਸਨਮਾਨ ਕੀਤਾ | ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਤੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੁਸਾਇਟੀ ਵਲੋਂ ਚੱਲ ਰਹੀਆਂ ਗਤੀਵਿਧੀਆਂ ਤੇ ਖ਼ਾਸ ਕਰ ਗੁਰੂ ਨਾਨਕ ਭਵਨ ਦੇ ਨਿਰਮਾਣ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸੁਸਾਇਟੀ ਦੇ ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਸੇਵਾ ਮੁਕਤ ਡੀ. ਐਸ. ਪੀ., ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਇੰਦਰਜੀਤ ਸਿੰਘ ਬਾਹੜਾ, ਜਸਵਿੰਦਰ ਸਿੰਘ ਸੈਣੀ, ਮਹਿੰਦਰ ਪਾਲ ਚੰਦੜ, ਪਰਮਿੰਦਰ ਸਿੰਘ ਕੰਵਲ, ਪਲਵਿੰਦਰ ਸਿੰਘ ਕਰਿਆਮ, ਮਨਮੋਹਨ ਸਿੰਘ ਕੰਵਲ, ਡਾ. ਭਗਵਾਨ ਸਿੰਘ, ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖ਼ਾਲਸਾ, ਬਖ਼ਸ਼ੀਸ਼ ਸਿੰਘ ਸੈਣੀ, ਗਿਆਨ ਸਿੰਘ, ਦਲਜੀਤ ਸਿੰਘ ਬਡਵਾਲ, ਹਰਵਿੰਦ ਸਿੰਘ ਹਾਈਵੇ ਟਾਇਰ, ਇੰਦਰਜੀਤ ਸ਼ਰਮਾ, ਗੁਰਚਰਨ ਸਿੰਘ ਪਾਬਲਾ, ਬਲਦੇਵ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੋਹਨ ਸਿੰਘ ਉਸਤਾਦ ਅਤੇ ਜਸਕਰਨ ਸਿੰਘ ਹੰਸਰੋਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ 24 ਘੰਟਿਆਂ 'ਚ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਹੀਉਂ-ਗੋਬਿੰਦਪੁਰ ਵਿਖੇ ਹਜ਼ਰਤ ਬਾਬਾ ਨੌਗੱਜਾ ਪੀਰ ਸਾਲਾਨਾ ਜੋੜ ਮੇਲਾ ਕੱਲ੍ਹ ਤੋਂ
Ad Position 24