27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੇਅਰਮੈਨ ਜਲਾਲਪੁਰ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 25-05-2026
ਕਾਠਗੜ੍ਹ, 24 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਧੀਨ ਚਲਾਈ ਜਾ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਪਿੰਡ ਚਾਹਲ ਤੋਂ ਸ਼ਰਧਾਲੂਆਂ ਦਾ ਇਕ ਜਥਾ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ | ਜਥੇ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਫ਼ੈਸਲਾ ਇਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਪੂਜਨੀਕ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦਾ ਸੁਭਾਗ ਮਿਲ ਰਿਹਾ ਹੈ, ਜੋ ਕਿ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ ਤੇ ਦੇਸ਼ ਭਗਤੀ ਦੇ ਪ੍ਰਤੀਕ ਜਲਿ੍ਹਆਂਵਾਲਾ ਬਾਗ਼ ਤੇ ਵਾਹਗਾ ਬਾਰਡਰ ਦੀ ਰਿਟਰੀਟ ਸੈਰੇਮਨੀ ਦਾ ਆਨੰਦ ਵੀ ਮਾਣਨਗੇ | ਇਸ ਦੌਰਾਨ ਪਿੰਡ ਚਾਹਲ ਦੇ ਸਰਪੰਚ ਹਰਵਰਿੰਦਰ ਸਿੰਘ ਤੇ ਨਿਰਮਲ ਸਿੰਘ ਅਤੇ ਸੋਨੀਆ ਰਾਣੀ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਚੇਅਰਮੈਨ ਸਤਨਾਮ ਜਲਾਲਪੁਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਹੀ ਪਿੰਡ ਵਾਸੀਆਂ ਨੂੰ ਧਾਰਮਿਕ ਯਾਤਰਾ 'ਤੇ ਜਾਣ ਦਾ ਇਹ ਸੁਨਹਿਰੀ ਮੌਕਾ ਨਸੀਬ ਹੋਇਆ ਹੈ | ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ ਦੀਆਂ ਭਾਵਨਾਵਾਂ ਤੇ ਸ਼ਰਧਾ ਦੀ ਕਦਰ ਕਰਦਿਆਂ ਹਰ ਖੇਤਰ ਵਿਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ | ਬੱਸ ਦੇ ਰਵਾਨਾ ਹੋਣ ਸਮੇਂ ਪੂਰਾ ਮਾਹੌਲ ਜੈਕਾਰਿਆਂ ਦੀ ਗੂੰਜ ਨਾਲ ਗੰੂਜ ਉੱਠਿਆ | ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਨਿੱਘੀ ਵਿਦਾਇਗੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਕਿਸਾਨ ਚਿੰਤਾ 'ਚ-ਜੱਗਾ ਪਹਿਲਵਾਨ ਅਗਲੀ ਖ਼ਬਰ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦੀ ਬਰਸੀ ਮਨਾਈ ਪੜ੍ਹਾਈ 'ਚੋਂ ਹੁਸ਼ਿਆਰ ਬੱਚਿਆਂ ਦਾ ਸਨਮਾਨ
Ad Position 24