ਘੁੰਮਣਾਂ, 24 ਮਈ (ਮਹਿੰਦਰਪਾਲ ਸਿੰਘ)-ਝੋਨੇ ਦਾ ਸੀਜਨ ਨੇੜੇ ਹੈ ਸਰਕਾਰ ਵਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਕਾਰਨ ਕਿਸਾਨ ਚਿੰਤਾ 'ਚ ਹਨ | ਇਹ ਵਿਚਾਰ ਕਿਸਾਨ ਜੱਗਾ ਪਹਿਲਵਾਨ ਨੇ ਪੱਤਰਕਾਰਾਂ ਨਾਲ ਪ੍ਰਗਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਅਸਮਾਨੀ ਛੂਹ ਰਹੀਆਂ ਹਨ ਉਪਰੋਂ ਵਾਧਾ ਕੀਤਾ ਜਾ ਰਿਹਾ ਹੈ | ਝੋਨੇ ਦੇ ਸੀਜਨ 'ਚ ਡੀਜਲ ਤੇਲ ਦੀ ਵੱਧ ਵਰਤੋਂ ਹੁੰਦੀ ਹੈ | ਮਹਿੰਗਾਈ ਨੇ ਪਹਿਲਾਂ ਹੀ ਦੇਸ਼ ਦੇ ਲੋਕਾਂ ਦਾ ਲੱਕ ਤੋੜ ਰੱਖਿਆ ਹੈ | ਟਰਾਂਸਪੋਰਟ ਮਾਲਕਾਂ ਤੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ |